ਰਾਸ਼ਟਰੀ ਸਿੱਖਿਆ ਸਰਵੇਖਣ 'ਚ ਪੰਜਾਬ ਨਕਲੀ ਨੰਬਰ ਇੱਕ ਬਣਿਆ, ਅਸਲੀ ਅਸੀਂ ਬਣਾਵਾਂਗੇ: CM ਮਾਨ

06/24/2022 5:45:59 PM

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਪੰਜਾਬ ਨੂੰ ਨੰਬਰ ਇਕ ਬਣਾਉਣ ਦੀ ਗੱਲ ਕਹੀ ਹੈ। ਸੈਸ਼ਨ ਦੇ ਪਹਿਲੇ ਦਿਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੋਲਦੇ ਹੋਏ ਕਿਹਾ ਕਿ ਕੇਂਦਰ ਦੇ ਰਾਸ਼ਟਰੀ ਸਿੱਖਿਆ ਸਰਵੇਖਣ 'ਚ ਪੰਜਾਬ ਪਹਿਲੇ ਨੰਬਰ 'ਤੇ ਆਇਆ ਹੈ। ਸਰਕਾਰ ਨੂੰ ਇਸ ਨੂੰ ਸਵੀਕਾਰ ਕਰਨਾ ਚਾਹੀਦਾ ਸੀ, ਜੋ ਉਨ੍ਹਾਂ ਨੇ ਨਹੀਂ ਕੀਤਾ। 

ਪੜ੍ਹੋ ਇਹ ਵੀ ਖ਼ਬਰ:  ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)

ਬਾਜਵਾ ਨੇ ਕਿਹਾ ਕਿ ਜਦੋਂ ਕੋਈ ਪੁੱਤਰ ਚੰਗਾ ਕੰਮ ਕਰਕੇ ਆਉਂਦਾ ਹੈ ਤਾਂ ਪਿਤਾ ਨੂੰ ਉਸ ਨੂੰ ਜੱਫੀ ਪਾਉਣੀ ਚਾਹੀਦੀ ਹੈ। ਚੰਗੇ ਕੰਮ ਦਾ ਸਿਹਰਾ ਸਕੂਲ, ਵਿਦਿਆਰਥੀ, ਅਧਿਆਪਕ ਅਤੇ ਸਿੱਖਿਆ ਵਿਭਾਗ ਨੂੰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲੇ ਨੰਬਰ ’ਤੇ ਆਇਆ, ਜਿਸ ਦੇ ਬਾਵਜੂਦ ਸਰਕਾਰ ਨੇ ਵਧਾਈ ਵੀ ਨਹੀਂ ਦਿੱਤੀ।

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

ਬਾਜਵਾ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਕਿਸ ਨੂੰ ਨੰਬਰ ਵਨ ਦੱਸ ਰਹੇ ਹੋ? ਬਾਹਰ ਤੋਂ ਰੰਗ ਕਰ ਲੈਣ ਨਾਲ ਸਕੂਲ ਸਮਾਰਟ ਸਕੂਲ ਨਹੀਂ ਬਣਦੇ। ਸਕੂਲ ਦੇ ਅੰਦਰ ਕੀ ਚੱਲ ਰਿਹਾ, ਕੀ ਹੋ ਰਿਹਾ, ਕਿਸੇ ਕੋਲ ਬੈਠਣ ਲਈ ਥਾਂ ਹੈ ਜਾਂ, ਸਕੂਲ ਦੇ ਅੰਦਰ ਪੀਣ ਵਾਲਾ ਪਾਣੀ ਹੈ ਜਾਂ ਨਹੀਂ, ਅਧਿਆਪਕ ਕਿੱਥੇ ਹੈ, ਆਦਿ ਗੱਲਾਂ ਹੁੰਦੀਆਂ ਹਨ, ਜਿਨ੍ਹਾਂ ਨੂੰ ਪੂਰਾ ਕਰਨ ਨਾਲ ਸਕੂਲ ਸਮਾਰਟ ਸਕੂਲ ਬਣਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਨੰਬਰ ਫਰਜ਼ੀ ਹੈ। ਅਸੀਂ ਤੁਹਾਨੂੰ ਅਸਲੀ ਨੰਬਰ ਇੱਕ ਬਣਾ ਕੇ ਦਿਖਾਵਾਂਗੇ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ


rajwinder kaur

Content Editor

Related News