ਕਹਿਰ ਓ ਰੱਬਾ ! ਦੋ ਦਿਨਾਂ ''ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ

Thursday, Jul 23, 2026 - 01:21 PM (IST)

ਕਹਿਰ ਓ ਰੱਬਾ ! ਦੋ ਦਿਨਾਂ ''ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ

ਖੰਨਾ : ਅਮਲੋਹ ਪਿੰਡ ਖਨਿਆਨ ਵਿਚ ਦੋ ਦਿਨਾਂ ਦੇ ਅੰਦਰ ਇਕੋ ਪਰਿਵਾਰ ਦੇ ਦੋ ਬੱਚਿਆਂ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਬੱਚਿਆਂ ਦੀ ਮਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਇਲਾਜ ਲਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਸਿਹਤ ਵਿਭਾਗ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਅਮਲੋਹ ਦੇ ਡਾਕਟਰਾਂ ਮੁਤਾਬਕ ਬੁੱਧਵਾਰ ਸਵੇਰੇ ਕਰੀਬ 4 ਵਜੇ ਪਿੰਡ ਖਨਿਆਨ ਨਿਵਾਸੀ ਜਤਿੰਦਰ ਸਿੰਘ ਆਪਣੇ ਚਾਰ ਸਾਲਾ ਪੁੱਤਰ ਮਨਰਾਜ ਸਿੰਘ ਨੂੰ ਉਲਟੀਆਂ ਅਤੇ ਦਸਤ ਦੀ ਸ਼ਿਕਾਇਤ ਦੇ ਚੱਲਦੇ ਹਸਪਤਾਲ ਲੈ ਕੇ ਆਇਆ ਸੀ। ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਤੁਰੰਤ ਰੈਫਰ ਕਰ ਦਿੱਤਾ। ਪਰਿਵਾਰਕ ਮੈਂਬਰ ਉਸ ਨੂੰ ਖੰਨਾ ਦੇ ਇੱਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼

ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ 20 ਜੁਲਾਈ ਨੂੰ ਪਰਿਵਾਰ ਦੀ 13 ਦਿਨਾਂ ਦੀ ਨਵਜੰਮੀ ਬੱਚੀ ਦੀ ਵੀ ਮੌਤ ਹੋ ਗਈ ਸੀ, ਜਿਸ ਦਾ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਬੱਚੀ ਦੀ ਮਾਤਾ ਲਖਵਿੰਦਰ ਕੌਰ ਨੂੰ ਵੀ ਉਲਟੀਆਂ ਅਤੇ ਦਸਤ ਵਰਗੇ ਲੱਛਣਾਂ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਹੋਇਆ ਵੱਡਾ ਖ਼ੁਲਾਸਾ

ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਇਕੋ ਪਰਿਵਾਰ ਵਿਚ ਦੋ ਮੌਤਾਂ ਹੋਣ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਨੇ ਪਿੰਡ ਦਾ ਦੌਰਾ ਕਰਕੇ ਜਾਂਚ ਕੀਤੀ ਪਰ ਪਿੰਡ ਵਿਚ ਕਿਸੇ ਹੋਰ ਵਿਅਕਤੀ ਵਿਚ ਇਸ ਤਰ੍ਹਾਂ ਦੇ ਲੱਛਣ ਨਹੀਂ ਮਿਲੇ। ਪੁਲਸ ਅਤੇ ਸਿਹਤ ਵਿਭਾਗ ਅਨੁਸਾਰ ਮੌਤਾਂ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਅਤੇ ਹੋਰ ਜਾਂਚ ਰਿਪੋਰਟਾਂ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪਰਿਵਾਰ ਨੇ ਘਰ ਵਿਚ ਸਟੋਰ ਕੀਤੀ ਕਣਕ ਨੂੰ ਸੁਸਰੀ ਤੋਂ ਬਚਾਉਣ ਲਈ ਉਸ ਵਿਚ ਸਲਫਾਸ ਦੀਆਂ ਗੋਲੀਆਂ ਰੱਖੀਆਂ ਹੋਈਆਂ ਸਨ। ਮੁੱਢਲੀ ਜਾਣਕਾਰੀ ਅਨੁਸਾਰ ਘਰ ਵਿਚ ਉਸ ਦੀ ਗੈਸ ਫੈਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਸਲ ਕਾਰਣਾਂ ਦਾ ਪਤਾ ਲੱਗਾ ਸਕੇਗਾ। 

ਇਹ ਵੀ ਪੜ੍ਹੋ : ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ ਮੈਂਬਰਾਂ ਦੇ ਨਾਂ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News