ਘਰ ਦੀ ਰੋਟੀ-ਸਬਜ਼ੀ ਖਾਂਦਿਆਂ ਸਾਰ ਪੂਰਾ ਟੱਬਰ ਪਹੁੰਚਿਆ ਹਸਪਤਾਲ
Tuesday, Aug 12, 2025 - 11:34 AM (IST)

ਅਬੋਹਰ (ਸੁਨੀਲ)– ਨੇੜਲੇ ਪਿੰਡ ਧਰਾਂਗਵਾਲਾ ’ਚ ਬੀਤੀ ਰਾਤ ਇਕ ਪਰਿਵਾਰ ਫੂਡ ਪੁਆਇਜ਼ਨਿੰਗ ਕਾਰਨ ਬੇਹੋਸ਼ ਹੋ ਗਿਆ ਅਤੇ ਸਵੇਰ ਤੱਕ ਉਨ੍ਹਾਂ ਨੂੰ ਹੋਸ਼ ਨਹੀਂ ਆਇਆ। ਸਵੇਰੇ ਜਦੋਂ ਗੁਆਂਢੀ ਉਨ੍ਹਾਂ ਦੇ ਘਰ ਪਹੁੰਚੇ ਤਾਂ ਉਨ੍ਹਾਂ ਨੇ ਪਰਿਵਾਰ ਨੂੰ ਬੇਹੋਸ਼ ਪਏ ਦੇਖਿਆ ਅਤੇ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਗਈ ਹੈ।
ਇਹ ਖ਼ਬਰ ਪੜ੍ਹੋ - ਪੰਜਾਬ: ਪਿਓ ਨੇ ਗਲ਼ ਘੁੱਟ ਕੇ ਮਾਰ'ਤੀ ਧੀ! ਹੋਸ਼ ਉਡਾ ਦੇਵੇਗੀ ਵਜ੍ਹਾ
ਪੂਜਾ ਰਾਣੀ ਨੇ ਦੱਸਿਆ ਕਿ ਉਹ, ਉਸ ਦੀ ਭੈਣ ਸੁਮਨ, ਦਾਦਾ ਨੰਦਰਾਮ ਅਤੇ ਦਾਦੀ ਗੰਗਾਜਲ ਬੀਤੀ ਰਾਤ ਘਰ ’ਚ ਬਣੀ ਬੇਸਣ ਵਾਲੀ ਗੱਟਾ ਦੀ ਸਬਜ਼ੀ ਖਾ ਕੇ ਆਮ ਵਾਂਗ ਸੌਂ ਗਏ ਸਨ ਪਰ ਸਵੇਰ ਤੱਕ ਉਨ੍ਹਾਂ ਨੂੰ ਹੋਸ਼ ਨਹੀਂ ਆਇਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 14 ਅਗਸਤ ਲਈ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
ਸਵੇਰੇ ਜਦੋਂ ਇਕ ਗੁਆਂਢੀ ਉਨ੍ਹਾਂ ਦੇ ਘਰ ਆਇਆ ਅਤੇ ਉਨ੍ਹਾਂ ਨੂੰ ਬੇਹੋਸ਼ ਪਏ ਦੇਖਿਆ ਤਾਂ ਉਨ੍ਹਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਨਹੀਂ ਉੱਠਿਆ। ਉਨ੍ਹਾਂ ਨੇ ਪਿੰਡ ਦੇ ਡਾਕਟਰ ਨੂੰ ਬੁਲਾਇਆ ਅਤੇ ਉਨ੍ਹਾਂ ਦੀ ਸਲਾਹ ’ਤੇ ਉਨ੍ਹਾਂ ਸਾਰਿਆਂ ਨੂੰ ਸਰਕਾਰੀ ਹਸਪਤਾਲ ਲੈ ਆਏ। ਹਸਪਤਾਲ ਦੇ ਡਾ. ਇਨਸਾਫ ਸ਼ਰਮਾ ਨੇ ਦੱਸਿਆ ਕਿ ਇਹ ਚਾਰੇ ਲੋਕ ਬੇਹੋਸ਼ੀ ਦੀ ਹਾਲਤ ’ਚ ਇਥੇ ਪਹੁੰਚੇ ਸਨ। ਉਨ੍ਹਾਂ ਦਾ ਇਲਾਜ ਕੀਤਾ ਗਿਆ ਹੈ ਅਤੇ ਰਿਪੋਰਟ ਸਬੰਧਤ ਪੁਲਸ ਸਟੇਸ਼ਨ ਨੂੰ ਦੇ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8