ਪੰਜਾਬ ਵਿਚ ਦਿਲ ਕੰਬਾਊ ਹਾਦਸਾ, ਇਕੋ ਝਟਕੇ 'ਚ ਖ਼ਤਮ ਹੋ ਗਿਆ ਪੂਰਾ ਟੱਬਰ
Thursday, Jan 16, 2025 - 05:47 PM (IST)
ਗੜ੍ਹਸ਼ੰਕਰ (ਭਾਰਦਵਾਜ) : ਬਿਸਤ ਦੁਆਬ ਨਹਿਰ 'ਤੇ ਗੜ੍ਹਸ਼ੰਕਰ ਤੋਂ ਆਦਮਪੁਰ ਨੂੰ ਜਾਣ ਵਾਲੀ ਸੜਕ ਉਪਰ ਇਕ ਕੈਂਟਰ ਅਤੇ ਅਲਟੋ ਕਾਰ ਦੀ ਆਹਮੋ-ਸਾਹਮਣੇ ਟੱਕਰ ’ਚ ਕਾਰ ਸਵਾਰ ਇਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਪਤੀ-ਪਤਨੀ ਤੇ ਉਨ੍ਹਾਂ ਦੀ ਇਕ 7 ਸਾਲਾ ਲੜਕੀ ਸ਼ਾਮਲ ਹੈ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ’ਚ ਗੁਰਨਾਮ ਸਿੰਘ (45) ਪੁੱਤਰ ਜੋਗਿੰਦਰ ਸਿੰਘ ਪਿੰਡ ਮਾਣੇਵਾਲ (ਬਲਾਚੌਰ), ਉਸ ਦੀ ਪਤਨੀ ਵਰਿੰਦਰ ਕੌਰ (42) ਅਤੇ 7 ਸਾਲਾ ਧੀ ਸੀਰਤ ਕੌਰ ਮਾਰੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ 21 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਐਲਾਨ, ਹਲਚਲ ਵਧੀ
ਦੱਸਿਆ ਜਾ ਰਿਹਾ ਕਿ ਮ੍ਰਿਤਕ ਜੋ ਕੋਟ ਫਤੂਹੀ ਸਾਈਡ ਤੋਂ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਿਸ ਆਪਣੇ ਪਿੰਡ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਬਿਸਤ ਦੁਆਬ ਨਹਿਰ 'ਤੇ ਗੜ੍ਹਸ਼ੰਕਰ ਤੋਂ ਆਦਮਪੁਰ ਨੂੰ ਜਾਣ ਵਾਲੀ ਸੜਕ ਉਪਰ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫ਼ਾ, ਤਨਖਾਹਾਂ ਵਿਚ ਵਾਧਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e