ਪੰਜਾਬ ਦੇ ਇਕ ਹੋਰ ਕਿਸਾਨ ਦੀ ਮੌਤ, ਅੱਥਰੂ ਗੈਸ ਦੇ ਗੋਲਿਆਂ ਦਾ ਹੋਇਆ ਸੀ ਸ਼ਿਕਾਰ

Monday, Sep 09, 2024 - 10:52 AM (IST)

ਪੰਜਾਬ ਦੇ ਇਕ ਹੋਰ ਕਿਸਾਨ ਦੀ ਮੌਤ, ਅੱਥਰੂ ਗੈਸ ਦੇ ਗੋਲਿਆਂ ਦਾ ਹੋਇਆ ਸੀ ਸ਼ਿਕਾਰ

ਸੰਗਤ ਮੰਡੀ (ਮਨਜੀਤ) : ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਕਿਸਾਨੀ ਮੰਗਾਂ ਲਈ ਦਿੱਲੀ ਜਾਣ ਮੌਕੇ ਹਰਿਆਣਾ ਪੁਲਸ ਵੱਲੋਂ ਸ਼ੰਭੂ ਬਾਰਡਰ ’ਤੇ ਰੋਕਣ ਤੋਂ ਬਾਅਦ ਲਗਾਏ ਧਰਨੇ ਦੌਰਾਨ ਪੁਲਸ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਸਨ। ਇਸ ਕਾਰਨ ਗੋਲਿਆਂ ਦਾ ਜ਼ਹਿਰੀਲਾ ਧੂੰਆਂ ਅੰਦਰ ਜਾਣ ਕਾਰਨ ਪਿੰਡ ਦਿਓਣ ਦਾ ਕਿਸਾਨ ਹਰਬੰਸ ਸਿੰਘ ਪੁੱਤਰ ਫਰਨੈਲ ਸਿੰਘ ਬੀਮਾਰ ਚੱਲ ਰਿਹਾ ਸੀ, ਜਿਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਮੰਤਰੀ ਦਾ PSPCL ਮੁਲਾਜ਼ਮਾਂ ਨੂੰ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਜੱਥੇਬੰਦੀ ਵੱਲੋਂ ਕਿਸਾਨ ਹਰਬੰਸ ਸਿੰਘ ਦੀ ਮ੍ਰਿਤਕ ਦੇਹ ’ਤੇ ਕਿਸਾਨੀ ਝੰਡਾ ਪਾ ਕੇ ਸਸਕਾਰ ਕਰ ਦਿੱਤਾ ਗਿਆ। ਰਾਮ ਸਿੰਘ ਦਿਓਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਰਵਰੀ ’ਚ ਕਿਸਾਨੀ ਮੰਗਾਂ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਦਿੱਲੀ ਵੱਲ ਚਾਲੇ ਪਾਏ ਗਏ ਪਰ ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਸ਼ੰਭੂ ਬਾਰਡਰ ’ਤੇ ਹੀ ਰੋਕ ਲਿਆ ਗਿਆ, ਜਦ ਕਿਸਾਨਾਂ ਵੱਲੋਂ ਦਿੱਲੀ ਜਾਣ ਲਈ ਅੱਗੇ ਵੱਧਣਾ ਸ਼ੁਰੂ ਕੀਤਾ ਤਾਂ ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਸੁੱਟਣੇ ਸ਼ੁਰੂ ਕਰ ਦਿੱਤੇ।

ਇਹ ਵੀ ਪੜ੍ਹੋ : ਜੇਠ ਤੋਂ ਤੰਗ ਆਈ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪਰਿਵਾਰ ਦੇ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ

ਇਕ ਗੋਲਾ ਹਰਬੰਸ ਸਿੰਘ ਦੇ ਉੱਪਰ ਵੀ ਡਿੱਗਿਆ, ਜਿਸ ਕਾਰਨ ਉਸ ਦੇ ਜ਼ਹਿਰੀਲੀ ਗੈਸ ਅੰਦਰ ਚਲੀ ਗਈ। ਉਸੇ ਸਮੇਂ ਤੋਂ ਉਸ ਦਾ ਇਲਾਜ ਚੱਲ ਰਿਹਾ ਸੀ, ਜਿਸ ਦੀ ਇਲਾਜ ਦੌਰਾਨ ਬੀਤੇ ਦਿਨ ਮੌਤ ਹੋ ਗਈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ ਮੁਆਫ਼ ਕਰ ਕੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰੇਸਮ ਸਿੰਘ ਯਾਤਰੀ, ਪ੍ਰੈੱਸ ਸਕੱਤਰ ਰਣਜੀਤ ਸਿੰਘ ਜੀਦਾ, ਬਲਾਕ ਪ੍ਰਧਾਨ ਕੁਲਵੰਤ ਸਿੰਘ, ਗੁਰਦੀਪ ਸਿੰਘ, ਰਾਮ ਸਿੰਘ ਦਿਓਣ ਤੋਂ ਇਲਾਵਾ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।

 


author

Babita

Content Editor

Related News