ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਦਿਨ-ਦਿਹਾੜੇ ਕਿਸਾਨ ਦਾ ਗੋਲ਼ੀਆਂ ਮਾਰ ਕੇ ਕਤਲ
Tuesday, Oct 07, 2025 - 04:52 PM (IST)

ਤਰਨਤਾਰਨ (ਰਮਨ) : ਜ਼ਿਲ੍ਹੇ ਦੇ ਪਿੰਡ ਰੂੜੀਵਾਲਾ ਵਿਖੇ ਇਕ ਕਿਸਾਨ ਦੀ 2 ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਮੌਕੇ 'ਤੇ ਪੁੱਜ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਨਾਕਾਬੰਦੀ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅਜੈਬ ਸਿੰਘ (50) ਪੁੱਤਰ ਮੱਸਾ ਸਿੰਘ ਨਿਵਾਸੀ ਪਿੰਡ ਰੂੜੀਵਾਲਾ ਵਜੋਂ ਹੋਈ ਹੈ। ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਅਜੈਬ ਸਿੰਘ ਆਪਣੇ ਘਰ ਤੋਂ ਗੰਡੀ ਵਿੰਡ ਵਾਲੀ ਰੋਡ ਉੱਪਰ ਪੈਦਲ ਜਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਕਰਨਜੀਤ ਜੱਸਾ ਦਾ ਕੀਤਾ ਐਨਕਾਊਂਟਰ
ਲੋਕਾਂ ਦੇ ਦੱਸਣ ਅਨੁਸਾਰ ਹਮਲਾਵਰ ਮੋਟਰਸਾਈਕਲ ਉੱਪਰ ਸਵਾਰ ਸਨ ਜਿਨ੍ਹਾਂ ਵੱਲੋਂ ਕਰੀਬ ਤਿੰਨ ਫਾਇਰ ਕੀਤੇ ਗਏ। ਗੋਲੀਆਂ ਲੱਗਣ ਕਾਰਣ ਕਿਸਾਨ ਅਜੈਬ ਸਿੰਘ ਦੀ ਮੌਤ ਹੋ ਗਈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਚੋਹਲਾ ਸਾਹਿਬ ਦੇ ਮੁਖੀ ਬਲਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪੁੱਜੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਐੱਨ. ਓ. ਸੀ. ਕਰਵਾਉਣ ਵਾਲਿਆਂ ਨੂੰ ਝਟਕਾ, ਹੁਣ ਪਿਆ ਨਵਾਂ ਪੰਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e