ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ 26 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਸ਼ੁਰੂ ਕਰੇਗੀ ਰੇਲ ਰੋਕੋ ਅੰਦੋਲਨ

Saturday, Sep 26, 2020 - 02:19 AM (IST)

ਟਾਂਡਾ ਉੜਮੁੜ/ਜਲੰਧਰ,(ਪਰਮਜੀਤ ਮੋਮੀ/ਪੰਡਿਤ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੇਂਦਰ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾਉਂਦੇ ਹੋਏ 26 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਕਸ਼ਮੀਰ ਸਿੰਘ ਅਤੇ ਗੁਰਜੀਤ ਸਿੰਘ ਵਲਟੋਹਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀ ਆਰਡੀਨੈੱਸ ਦੇ ਵਿਰੋਧ 'ਚ ਜਥੇਬੰਦੀ ਵੱਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ ਜੰਮੂ-ਦਿੱਲੀ ਰੇਲਵੇ ਲਾਈਨ 'ਤੇ ਸਵੇਰੇ 11 ਵਜੇ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਰੋਕ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਬਿਜਲੀ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
ਜਿਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਰੋਕੋ ਅੰਦਲੋਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਅੱਜ ਪੰਜਾਬ ਬੰਦ ਦੇ ਸੱਦੇ 'ਤੇ ਸਮਰਥਨ ਦੇਣ ਲਈ ਪਹੁੰਚੇ ਸਮੂਹ ਬਿਜਲੀ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਨੇ ਸਥਾਨਕ ਬਿਜਲੀ ਘਰ ਚੌਕ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਸਾੜਿਆ। ਮੁਲਾਜ਼ਮ ਆਗੂ ਦਿਲਬਰ ਸਿੰਘ ਸੈਣੀ ਅਤੇ ਹਰਦੀਪ ਸਿੰਘ ਖੁੱਡਾ ਦੀ ਅਗਵਾਈ ਵਿੱਚ ਸਵਰਨ ਟਾਂਡਾ ਹਿੱਸਾ ਵਾਰ ਵਨ ਅਤੇ ਸ਼ਹਿਰੀ ਫੀਡਰ ਟਾਂਡਾ ਦੇ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਟੀ.ਐੱਸ.ਯੂ ਪ੍ਰਧਾਨ ਦਿਲਵਰ ਸਿੰਘ ਸੈਣੀ,ਸਤਨਾਮ ਸਿੰਘ,ਕੁਲਜਿੰਦਰ ਸਿੰਘ, ਇੰਜੀ.ਜਸਵੀਰ ਸਿੰਘ,ਰਮਨ ਕੁਮਾਰ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਮੁਲਾਜ਼ਮ, ਮਜ਼ਦੂਰ ਅਤੇ ਕਿਸਾਨ ਵਿਰੋਧੀ ਸਰਕਾਰ ਹੈ ਤੇ ਅਜਿਹੀ ਸਰਕਾਰ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ। ਪ੍ਰਦਰਸ਼ਨਕਾਰੀਆਂ ਨੇ ਹੋਰ ਕਿਹਾ ਕਿ ਅੱਜ ਦੇ ਸਮੇਂ ਵਿੱਚ ਮੋਦੀ ਹੰਕਾਰ ਵਿੱਚ ਆ ਕੇ ਲੋਕਤੰਤਰ ਨੂੰ ਰਾਜਤੰਤਰ ਵਿੱਚ ਬਦਲਣਾ ਚਾਹੁੰਦੇ ਹਨ, ਜਿਸ ਨੂੰ ਕਦੀ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਿਜਲੀ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਖੇਤੀ ਵਿਰੋਧੀ ਬਿੱਲ 'ਤੇ ਬਿਜਲੀ ਸੋਧ ਬਿੱਲ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।


Deepak Kumar

Content Editor

Related News