ਪੰਜਾਬ ਦੀ ਸਿਆਸਤ 'ਚ ਉਤਰਨ ਦੇ ਮੂਡ 'ਚ 'ਕਿਸਾਨ', ਲੜ ਸਕਦੇ ਨੇ ਵਿਧਾਨ ਸਭਾ ਚੋਣਾਂ!

Thursday, Jan 14, 2021 - 01:04 PM (IST)

ਚੰਡੀਗੜ੍ਹ : ਪੰਜਾਬ ਅੰਦਰ ਸਾਲ-2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੂਬੇ ਦੇ ਕਿਸਾਨ ਮੈਦਾਨ 'ਚ ਉਤਰਨ ਦੇ ਮੂਡ 'ਚ ਦਿਖਾਈ ਦੇ ਰਹੇ ਹਨ। ਇਸ ਬਾਰੇ ਕਿਸਾਨ ਸੰਗਠਨਾਂ ਦੀ ਸੋਚ ਹੈ ਕਿ ਜੇਕਰ ਕੋਈ ਵੀ ਸਿਆਸੀ ਪਾਰਟੀ ਉਨ੍ਹਾਂ ਦੀ ਆਵਾਜ਼ ਸੁਣਨ ਨੂੰ ਤਿਆਰ ਨਹੀਂ ਹੈ ਤਾਂ ਫਿਰ ਉਨ੍ਹਾਂ ਨੂੰ ਖੁਦ ਹੀ ਸਰਕਾਰ ਬਣਾਉਣ ਵੱਲ ਅੱਗੇ ਵਧਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਸਾਲ 1971 ਦੀ ਜੰਗ 'ਚ ਸ਼ਹੀਦ ਹੋਏ ਫ਼ੌਜੀ ਦਾ ਭਰਾ ਪੁੱਜਾ ਹਾਈਕੋਰਟ, ਕੀਤੀ ਇਹ ਮੰਗ

ਹਾਲਾਂਕਿ ਵਿਧਾਨ ਸਭਾ ਚੋਣਾਂ ਲੜਨ ਬਾਰੇ ਮੌਜੂਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਹੀ ਵਿਚਾਰ ਕੀਤਾ ਜਾਵੇਗਾ। ਕਿਸਾਨ ਸੰਗਠਨਾਂ ਵੱਲੋਂ 26 ਜਨਵਰੀ ਨੂੰ 'ਦਿੱਲੀ ਚੱਲੋ' ਮੁਹਿੰਮ ਲਈ ਘਰ-ਘਰ ਮੁਹਿੰਮ ਚਲਾਈ ਜਾ ਰਹੀ ਹੈ। ਸੰਗਠਨਾਂ ਦੇ ਕਾਰਕੁੰਨ ਸਾਰੇ ਪੇਂਡੂ ਅਤੇ ਸ਼ਹਿਰੀ ਇਲਾਕਿਆਂ 'ਚ ਵੀ ਘਰ-ਘਰ ਜਾ ਕੇ ਲੋਕਾਂ ਨੂੰ ਕਿਸਾਨ ਅੰਦੋਲਨ ਨਾਲ ਜੁੜਨ ਦਾ ਸੱਦਾ ਦੇ ਰਹੇ ਹਨ।

ਇਹ ਵੀ ਪੜ੍ਹੋ : ਬਰਡ ਫਲੂ : ਪਟਿਆਲਾ ਦੇ ਪਿੰਡ 'ਚ ਮਰੀਆਂ ਮੁਰਗੀਆਂ ਦੀ ਰਿਪੋਰਟ ਆਈ ਸਾਹਮਣੇ, ਲੈਬ 'ਚ ਹੋਇਆ ਇਹ ਖ਼ੁਲਾਸਾ

ਇਸ ਸਮੇਂ ਸਾਰੇ ਕਿਸਾਨ ਸੰਗਠਨ ਇਕਜੁੱਟ ਹਨ। ਕਿਸਾਨ ਸੰਗਠਨਾਂ ਦੇ ਆਗੂਆਂ ਦਾ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਮੰਗ ਆ ਰਹੀ ਹੈ ਕਿ ਜਦੋਂ ਕੋਈ ਉਨ੍ਹਾਂ ਦੀ ਸੁਣਨ ਵਾਲਾ ਨਹੀਂ ਹੈ ਤਾਂ ਉਨ੍ਹਾਂ ਨੂੰ ਖੁਦ ਸਿਆਸਤ 'ਚ ਉਤਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਲੋਹੜੀ ਵਾਲੇ ਦਿਨ ਘਰ 'ਚ ਪਏ ਵੈਣ, ਪਤਨੀ ਦੀ ਲਾਵਾਂ ਵਾਲੀ ਚੁੰਨੀ ਨਾਲ ਨੌਜਵਾਨ ਨੇ ਲਿਆ ਫ਼ਾਹਾ

ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦੀ ਮੰਗ ਤਾਂ ਆ ਰਹੀ ਹੈ ਪਰ ਇਸ ਸਮੇਂ ਸਾਰਾ ਧਿਆਨ ਮੌਜੂਦਾ ਅੰਦੋਲਨ ਦੀ ਸਫ਼ਲਤਾ 'ਤੇ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ 'ਚ ਉਤਰਨ ਦਾ ਫ਼ੈਸਲਾ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਘਰ ਵਾਪਸੀ ਤੋਂ ਬਾਅਦ ਹੀ ਕੀਤਾ ਜਾਵੇਗਾ।
ਨੋਟ : ਕਿਸਾਨਾਂ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਵਿਚਾਰ ਬਾਰੇ ਦਿਓ ਰਾਏ


Babita

Content Editor

Related News