ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ, ਪ੍ਰਾਈਵੇਟ-ਸਰਕਾਰੀ ਸਕੂਲ ਬੰਦ ਕਰਨ ਦੇ ਹੁਕਮ!

Friday, Dec 06, 2024 - 12:16 PM (IST)

ਨੈਸ਼ਨਲ ਡੈਸਕ- ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਬੀਤੇ 11 ਮਹੀਨਿਆਂ ਤੋਂ ਡਟੇ ਕਿਸਾਨ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ ਕੂਚ ਕਰਨਗੇ। ਅੰਬਾਲਾ ਦੇ ਸ਼ੰਭੂ ਬਾਰਡਰ, ਜੀਂਦ ਦੇ ਖਨੌਰੀ ਅਤੇ ਸੋਨੀਪਤ ਦੇ ਸਿੰਘੂ ਬਾਰਡਰ ਕੋਲ ਪੁਲਸ ਸੁਰੱਖਿਆ ਵਧਾਈ ਗਈ ਹੈ। ਅਹਿਮ ਗੱਲ ਹੈ ਕਿ ਕਿਸਾਨਾਂ ਨੇ 101 ਲੋਕਾਂ ਦੇ ਜੱਥੇ ਦੀ ਲਿਸਟ ਪ੍ਰਸ਼ਾਸਨ ਨੂੰ ਸੌਂਪੀ ਹੈ ਅਤੇ ਅੱਗੇ ਜਾਣ ਦੀ ਮਨਜ਼ੂਰੀ ਮੰਗੀ ਹੈ। ਬਾਰਡਰ ਕੋਲ ਪੁਲਸ ਨੇ ਬੈਰੀਕੈਡਿੰਗ ਵੀ ਕੀਤੀ ਹੈ ਅਤੇ ਸਰਹੱਦਾਂ ਨੂੰ ਸੀਲ ਕੀਤਾ ਗਿਆ ਹੈ। ਕਿਸਾਨਾਂ ਦੀ ਦਿੱਲੀ ਕੂਚ ਕਾਰਨ ਸ਼ੁੱਕਰਵਾਰ ਨੂੰ 6 ਦਸੰਬਰ ਲਈ ਅੰਬਾਲਾ 'ਚ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਰੇਸ਼ ਕੁਮਾਰ ਨੂੰ ਆਦੇਸ਼ ਦਿੱਤੇ ਸਨ ਅਤੇ ਉਸ ਤੋਂ ਬਾਅਦ ਸਕੂਲ ਸੰਚਾਲਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ। 

ਇਹ ਵੀ ਪੜ੍ਹੋ : ਗੰਗਾ ਜਲ ਲੈ ਕੇ ਘਰ ਆਇਆ ਵਿਅਕਤੀ, ਮਾਈਕ੍ਰੋਸਕੋਪ ਨਾਲ ਦੇਖਣ 'ਤੇ ਉੱਡੇ ਹੋਸ਼

ਜ਼ਿਲ੍ਹਾ ਸਿੱਖਿਆ ਅਫ਼ਸਰ ਅੰਬਾਲਾ ਵੱਲੋਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸਕੂਲ ਦੇ ਪ੍ਰਿੰਸੀਪਲਾਂ, ਸਟਾਫ਼ ਅਤੇ ਮਾਪਿਆਂ ਨੂੰ ਤੁਰੰਤ ਸੂਚਿਤ ਕਰਨ। ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਬੀਤੇ 11 ਮਹੀਨਿਆਂ ਕਿਸਾਨ ਧਰਨਾ ਦੇ ਰਹੇ ਹਨ। ਕਿਸਾਨ ਇੱਥੇ ਹੀ ਟਰੈਕਟਰ ਟਰਾਲੀਆਂ 'ਚ ਹੀ ਸੌਂਦੇ ਹਨ ਅਤੇ ਖਾਣਾ-ਪੀਣਾ ਵੀ ਇੱਥੇ ਹੀ ਹੋ ਰਿਹਾ ਹੈ। ਹੁਣ ਕਿਸਾਨਾਂ ਨੇ ਦਿੱਲੀ ਜਾਣ ਦਾ ਐਲਾਨ ਕੀਤਾ ਹੈ। ਹਾਲਾਂਕਿ ਸਰਕਾਰ ਨੇ ਮਨਜ਼ੂਰੀ ਨਹੀਂ ਦਿੱਤੀ ਹੈ। ਮਾਮਲਾ ਸੁਪਰੀਮ ਕੋਰਟ 'ਚ ਵੀ ਪਹੁੰਚਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News