ਕਿਸਾਨ ਅੰਦੋਲਨ ਕਾਰਨ ਚੰਡੀਗੜ੍ਹ ਤੋਂ ਪੰਜਾਬ ਜਾਣ ਵਾਲੀਆਂ ਕਈ ਟਰੇਨਾਂ ਰੱਦ, ਪਰੇਸ਼ਾਨੀ 'ਚ ਲੋਕ

Saturday, Sep 30, 2023 - 09:22 AM (IST)

ਚੰਡੀਗੜ੍ਹ (ਲਲਨ) : ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਕਾਰਨ ਰੇਲਵੇ ਨੇ ਸ਼ਨੀਵਾਰ ਨੂੰ ਵੀ ਚੰਡੀਗੜ੍ਹ ਅਤੇ ਅੰਬਾਲਾ ਤੋਂ ਪੰਜਾਬ ਵੱਲ ਜਾਣ ਵਾਲੀਆਂ ਕਈ ਟਰੇਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਅੰਬਾਲਾ ਅਤੇ ਚੰਡੀਗੜ੍ਹ ਰਾਹੀਂ ਪੰਜਾਬ ਜਾਣ ਵਾਲੀਆਂ ਕਰੀਬ 104 ਟਰੇਨਾਂ ਨੂੰ ਰੇਲਵੇ ਨੇ ਰੱਦ ਕਰ ਦਿੱਤਾ ਹੈ। ਇਸ ਵਿਚ ਸ਼ਨੀਵਾਰ ਨੂੰ ਅੰਮ੍ਰਿਤਸਰ-ਚੰਡੀਗੜ੍ਹ ਵਿਚਾਲੇ ਚੱਲਣ ਵਾਲੀਆਂ ਟਰੇਨਾਂ ਰੱਦ ਰਹਿਣਗੀਆਂ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਆਇਆ ਇਹ ਫ਼ੈਸਲਾ

ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਟਰੇਨ ਨੰਬਰ 12411-12 ਦੀਆਂ ਆਉਣ ਅਤੇ ਜਾਣ ਵਾਲੀਆਂ ਦੋਵੇਂ ਟਰੇਨਾਂ ਰੱਦ ਰਹਿਣਗੀਆਂ। ਟਰੇਨ ਨੰਬਰ 14503-04 ਸ੍ਰੀਵੈਸ਼ਨੋ ਦੇਵੀ ਕੱਟੜਾ-ਕਾਲਕਾ ਨੂੰ ਵੀ ਰੱਦ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਟਰੇਨ ਨੰਬਰ 14629-30 ਚੰਡੀਗੜ੍ਹ-ਫਿਰੋਜ਼ਪੁਰ ਸ਼ੁੱਕਰਵਾਰ ਨੂੰ ਵੀ ਰੱਦ ਰਹੀ।

ਇਹ ਵੀ ਪੜ੍ਹੋ : ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਤੋਂ ਬਾਅਦ ਨਹੀਂ ਮਿਲੇਗੀ ਇਹ ਛੋਟ

ਕਿਸਾਨਾਂ ਵੱਲੋਂ ਟਰੈਕ ਜਾਮ ਕੀਤੇ ਜਾਣ ਤੋਂ ਬਾਅਦ ਉੱਤਰ ਭਾਰਤ ਦੀਆਂ 203 ਤੋਂ ਜ਼ਿਆਦਾ ਟਰੇਨਾਂ ਪ੍ਰਭਾਵਿਤ ਹੋਣ ਵਾਲੀਆਂ ਹਨ। ਕਿਸਾਨਾਂ ਨੇ ਦੁਸਹਿਰੇ 'ਤੇ 23-24 ਅਕਤੂਬਰ ਨੂੰ ਕਿਸਾਨੀ ਦੁਸਹਿਰਾ ਮਨਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਪੂਰੇ ਦੇਸ਼ 'ਚ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News