ਪੰਜਾਬ ''ਚ ਕਿਸਾਨਾਂ ਨੇ ਵੱਖ-ਵੱਖ ਜ਼ਿਲਿਆਂ ''ਚ ਰੋਕੀਆਂ ਟਰੇਨਾਂ (ਦੇਖੋ ਤਸਵੀਰਾਂ)

10/07/2015 5:31:19 PM

 ਜਲੰਧਰ- ਪੰਜਾਬ ''ਚ ਅੱਠ ਕਿਸਾਨ ਜੱਥੇਬੰਦੀਆਂ ਨੇ ਅੱਜ ਤੋਂ ਸੂਬੇ ਭਰ ''ਚ 2 ਦਿਨਾਂ ਲਈ ''ਰੇਲਾਂ ਰੋਕੋ ਅੰਦੋਲਨ'' ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਬਠਿੰਡਾ, ਸੰਗਰੂਰ, ਮੋਗਾ ਅਤੇ ਅੰਮ੍ਰਿਤਸਰ ਆਦਿ ਸੂਬਿਆਂ ''ਚ ਰੇਲਾਂ ਰੋਕੀਆਂ ਗਈਆਂ ਹਨ। ਪੰਜਾਬ ਪੁਲਸ ਨੇ ਅੰਦੋਲਨ ਨੂੰ ਰੋਕਣ ਲਈ ਕਿਸਾਨ ਜੱਥੇਬੰਦੀਆਂ ਦੇ ਕਈ ਲੀਡਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ ਪਰ ਇਸ ਦੇ ਬਾਵਜੂਦ ਵੀ ਕਿਸਾਨ ਜੱਥੇਬੰਦੀਆਂ ਰੇਲ ਰੋਕੋ ਅੰਦੋਲਨ ਲਈ ਡਟੀਆਂ ਹੋਈਆਂ ਹਨ।
ਜ਼ਿਕਰਯੋਗ ਹੈ ਕਿ ਜੱਥੇਬੰਦੀਆਂ ਦੀ ਮੰਗ ਹੈ ਕਿ ਚਿੱਟੇ ਮੱਛਰ ਕਾਰਨ ਤਬਾਹ ਹੋਏ ਨਰਮੇ ਦੀ ਫ਼ਸਲ ਲਈ 40 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਲ ਨਾਲ ਮੁਆਵਜ਼ਾ ਦਿੱਤਾ ਜਾਵੇ ਅਥੇ ਖੇਤ ਮਜ਼ਜੂਰਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਹ ਅੰਦੋਲਨ ਕਾਰਨ ਯਾਤਰੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।


Anuradha Sharma

News Editor

Related News