ਸ਼ਰਮਸਾਰ ਪੰਜਾਬ! ਧੀ ਦੇ ਮਗਰ ਹੀ ਬਾਥਰੂਮ ''ਚ ਜਾ ਵੜਿਆ ਪਿਓ ਤੇ ਫ਼ਿਰ...
Thursday, Oct 09, 2025 - 04:39 PM (IST)

ਮੋਗਾ (ਕਸ਼ਿਸ਼): ਮੋਗਾ ਜ਼ਿਲ੍ਹੇ ਦੇ ਅਧੀਨ ਪੈਂਦੇ ਥਾਣਾ ਸਮਾਲਸਰ ਦੀ ਪੁਲਸ ਨੇ ਇਕ ਅਜਿਹੇ ਦਰਿੰਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਖ਼ੂਨ ਦੇ ਰਿਸ਼ਤਿਆਂ ਨੂੰ ਤਾਰ-ਤਾਰ ਕਰਦਿਆਂ ਆਪਣੀ ਧੀ ਨਾਲ ਹੀ ਘਿਨੌਣੀਆਂ ਹਰਕਤਾਂ ਕੀਤੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! 50 ਤੋਂ ਵੱਧ ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ ਲਿਸਟ
ਥਾਣਾ ਸਮਾਲਸਰ ਦੇ ਅਧੀਨ ਪੈਂਦੇ ਇਲਾਕੇ ਵਿਚ ਇਕ ਪਿਤਾ ਵੱਲੋਂ ਆਪਣੀ ਹੀ 12 ਸਾਲਾ ਧੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲਾਂ ਤਾਂ ਲੜਕੀ ਨੇ ਪਿਤਾ ਦੀਆਂ ਹਰਕਤਾਂ ਕਾਫ਼ੀ ਸਹਿਣ ਕੀਤੀਆਂ, ਪਰ ਜਦੋਂ ਪਿਤਾ ਬਾਜ਼ ਨਹੀਂ ਆਇਆ ਤਾਂ ਉਸ ਨੇ ਆਪਣੀ ਮਾਂ ਨੂੰ ਸਾਰੀ ਗੱਲ ਦੱਸੀ। ਮਾਂ ਨੇ ਵੀ ਆਪਣੇ ਪਤੀ ਨੂੰ ਬਹੁਤ ਸਮਝਾਇਆ। ਹੱਦ ਤਾਂ ਉਸ ਸਮੇਂ ਹੋ ਗਈ ਜਦੋਂ ਦੋਸ਼ੀ ਪਿਤਾ ਆਪਣੀ ਬੇਟੀ ਦੇ ਪਿੱਛੇ ਬਾਥਰੂਮ ਤੱਕ ਚਲਾ ਗਿਆ ਅਤੇ ਉੱਥੇ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਪੰਜਾਬ 'ਚ Flipkart ਨਾਲ ਹੀ ਵੱਜ ਗਈ ਠੱਗੀ, 221 iPhone ਸਣੇ ਕਰੋੜਾਂ ਰੁਪਏ ਦਾ ਸਾਮਾਨ ਗਾਇਬ
ਇਸ ਤੋਂ ਬਾਅਦ, ਮਾਂ ਅਤੇ ਬੇਟੀ ਦੋਵਾਂ ਨੇ ਥਾਣਾ ਸਮਾਲਸਰ ਦੇ ਥਾਣਾ ਮੁਖੀ ਨੂੰ ਸਾਰੀ ਘਟਨਾ ਬਾਰੇ ਸ਼ਿਕਾਇਤ ਕੀਤੀ। ਸਮਾਲਸਰ ਪੁਲਸ ਨੇ ਲੜਕੀ ਅਤੇ ਉਸਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਦੋਸ਼ੀ ਪਿਤਾ ਰਾਮ ਸਿੰਘ ਖ਼ਿਲਾਫ਼ ਧਾਰਾ 75, 310 ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਮੋਗਾ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਪਿਤਾ ਰਾਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਤੋਂ ਬਾਅਦ, ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8