ਪੰਜਾਬ: ਪਿਓ ਨੇ ਅਣਖ ਖ਼ਾਤਰ ਧੀ ਤੇ ਆਸ਼ਿਕ ਦਾ ਕੀਤਾ ਕਤਲ

Wednesday, Jun 04, 2025 - 08:49 AM (IST)

ਪੰਜਾਬ: ਪਿਓ ਨੇ ਅਣਖ ਖ਼ਾਤਰ ਧੀ ਤੇ ਆਸ਼ਿਕ ਦਾ ਕੀਤਾ ਕਤਲ

ਚੋਗਾਵਾਂ (ਹਰਜੀਤ)- ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਬਾਜ਼ ਸਿੰਘ ਵਿਖੇ ਨਾਜਾਇਜ਼ ਸਬੰਧਾਂ ਨੂੰ ਲੈ ਕੇ ਮੁੰਡੇ-ਕੁੜੀ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਇੰਦਰਜੀਤ ਸਿੰਘ ਡੀ. ਐੱਸ. ਪੀ. ਰਾਜਾਸਾਂਸੀ ਨੇ ਦੱਸਿਆ ਕਿ ਜੋਬਨਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਕਾਕੜ ਤਰੀਨ ਦਾ ਗੁਰਦਿਆਲ ਸਿੰਘ ਵਾਸੀ ਪਿੰਡ ਬੋਪਾਰਾਏ ਬਾਜ਼ ਸਿੰਘ ਦੇ ਘਰ ਆਉਣਾ-ਜਾਣਾ ਸੀ। ਇਸ ਦੌਰਾਨ ਜੋਬਨਦੀਪ ਸਿੰਘ ਦੇ ਗੁਰਦਿਆਲ ਸਿੰਘ ਦੀ ਲੜਕੀ ਸੁਖਬੀਰ ਕੌਰ ਨਾਲ ਨਾਜਾਇਜ਼ ਸਬੰਧ ਬਣ ਗਏ। 

ਇਹ ਖ਼ਬਰ ਵੀ ਪੜ੍ਹੋ - Holiday in Punjab: ਸਕੂਲਾਂ-ਕਾਲਜਾਂ ਤੋਂ ਬਾਅਦ ਦਫ਼ਤਰਾਂ 'ਚ ਵੀ ਆ ਗਈਆਂ ਲਗਾਤਾਰ ਛੁੱਟੀਆਂ

ਡੀ.ਐੱਸ.ਪੀ. ਨੇ ਅੱਗੇ ਦੱਸਿਆ ਕਿ ਜਦੋਂ ਇਸ ਗੱਲ ਦਾ ਪਤਾ ਲੜਕੀ ਦੇ ਪਿਤਾ ਗੁਰਦਿਆਲ ਸਿੰਘ ਨੂੰ ਲੱਗਾ ਤਾਂ ਉਸ ਨੇ ਅਣਖ ਖਾਤਰ ਦੋਵਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮੁਲਜ਼ਮ ਗੁਰਦਿਆਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਘਟਨਾ ਸਬੰਧੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News