ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਪੁੱਤ ਨੇ ਬੇਰਹਿਮੀ ਨਾਲ ਕੀਤਾ ਪਿਓ ਦਾ ਕਤਲ
Monday, Apr 14, 2025 - 09:44 AM (IST)

ਨਾਭਾ (ਖ਼ੁਰਾਨਾ): ਨਾਭਾ ਵਿਖੇ ਉਸ ਵੇਲੇ ਰਿਸ਼ਤੇ ਤਾਰ-ਤਾਰ ਹੋ ਗਏ, ਜਦੋਂ ਇਕ ਕਲਯੁਗੀ ਪੁੱਤ ਨੇ ਆਪਣੇ ਹੀ ਪਿਓ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਨਾਭਾ ਬਲਾਕ ਦੇ ਪਿੰਡ ਦੁਲੱਦੀ ਸਥਿਤ ਡੱਲਾ ਕਾਲੋਨੀ ਦੀ ਹੈ। ਦੇਰ ਰਾਤ ਪਿਓ-ਪੁੱਤ ਦੇ ਘਰੇਲੂ ਕਲੇਸ਼ ਦੇ ਚਲਦੇ ਪੁੱਤਰ ਕੁਲਦੀਪ ਸਿੰਘ ਨੇ ਆਪਣੇ ਹੀ ਪਿਤਾ ਸਾਹਿਬ ਸਿੰਘ ਉਮਰ 70 ਸਾਲਾ ਦੇ ਸਿਰ ਉੱਪਰ ਇੱਟਾਂ ਦੇ ਕਈ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਲੜਾਈ ਦੌਰਾਨ ਕਾਤਲ ਪੁੱਤਰ ਕੁਲਦੀਪ ਸਿੰਘ ਵੀ ਜ਼ਖ਼ਮੀ ਹੋ ਗਿਆ, ਜੋ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਪੁਲਸ ਵੱਲੋਂ ਮ੍ਰਿਤਕ ਸਾਹਿਬ ਸਿੰਘ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 16, 17 ਤੇ 18 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਪੜ੍ਹੋ ਪੂਰੀ ਖ਼ਬਰ
ਜਾਣਕਾਰੀ ਮੁਤਾਬਕ ਸਾਹਿਬ ਸਿੰਘ ਨਾਲ ਉਸ ਦਾ ਪੁੱਤਰ ਕੁਲਦੀਪ ਸਿੰਘ ਅਕਸਰ ਹੀ ਲੜਦਾ ਝਗੜਦਾ ਰਹਿੰਦਾ ਸੀ। ਬੀਤੀ ਰਾਤ ਕੁਲਦੀਪ ਸਿੰਘ ਨੇ ਮਮੂਲੀ ਜਿਹੀ ਤਕਰਾਰ ਨੂੰ ਲੈ ਕੇ ਆਪਣੇ ਪਿਤਾ ਦਾ ਹੀ ਕਤਲ ਕਰ ਦਿੱਤਾ। ਕੁਲਦੀਪ ਸਿੰਘ ਦੀ ਮਾਤਾ ਹਰਵੰਤ ਕੌਰ ਨੇ ਵੀ ਭੱਜ ਕੇ ਆਪਣੀ ਜਾਨ ਬਚਾਈ। ਬਜ਼ੁਰਗ ਮਾਤਾ ਨੇ ਦੱਸਿਆ ਕਿ ਮੇਰਾ ਪੁੱਤ ਕਲਦੀਪ ਸਿੰਘ ਮੇਰੇ ਪਿੱਛੇ ਵੀ ਇੱਟ ਲੈ ਕੇ ਭੱਜਣ ਲੱਗ ਪਿਆ, ਤਾਂ ਉਸ ਨੇ ਭੱਜ ਕੇ ਮਸਾਂ ਹੀ ਆਪਣੀ ਜਾਨ ਬਚਾਈ। ਬਾਅਦ ਵਿਚ ਮੇਰੇ ਪੁੱਤ ਨੇ ਮੇਰੇ ਪਤੀ ਦਾ ਹੀ ਕਤਲ ਕਰ ਦਿੱਤਾ। ਦੂਜੇ ਪਾਸੇ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਝਗੜੇ ਵਿਚ ਕਾਤਲ ਕੁਲਦੀਪ ਸਿੰਘ ਵੀ ਜ਼ਖ਼ਮੀ ਹੋ ਗਿਆ ਹੈ, ਜੋ ਕਿ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ।
ਇਸ ਮੌਕੇ ਮ੍ਰਿਤਕ ਸਾਹਿਬ ਸਿੰਘ ਦੀ ਪਤਨੀ ਅਤੇ ਮ੍ਰਿਤਕ ਸਾਹਿਬ ਸਿੰਘ ਦੇ ਭਰਾ ਰਾਜ ਸਿੰਘ ਨੇ ਕਿਹਾ ਕਿ ਸਾਡਾ ਲੜਕਾ ਕੁਲਦੀਪ ਸਿੰਘ ਘਰ ਵਿਚ ਅਕਸਰ ਹੀ ਲੜਦਾ ਝਗੜਦਾ ਰਹਿੰਦਾ ਸੀ। ਪਰ ਇਸ ਨੇ ਉਦੋਂ ਹੱਦ ਕਰ ਦਿੱਤੀ ਜਦੋਂ ਆਪਣੇ ਪਿਤਾ ਨੂੰ ਹੀ ਇੱਟਾਂ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - PSPCL ਨੇ ਸ਼ੁਰੂ ਕੀਤੀ ਨਵੀਂ ਮੁਹਿੰਮ, ਤੁਸੀਂ ਵੀ ਨੋਟ ਕਰ ਲਓ ਇਹ ਨੰਬਰ
ਇਸ ਮੌਕੇ ਤੇ ਨਾਭਾ ਸਦਰ ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਘਰੇਲੂ ਕਲੇਸ਼ ਨੂੰ ਲੈ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਹੀ ਮੌਤ ਦੇ ਘਾਟ ਉਤਾਰ ਦਿੱਤਾ। ਅਸੀਂ ਇਸ ਬਾਬਤ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਰੱਖ ਦਿੱਤਾ ਹੈ ਅਤੇ ਪਰਿਵਾਰ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਵਿਚ ਮ੍ਰਿਤਕ ਕੁਲਦੀਪ ਸਿੰਘ ਦੇ ਵੀ ਸੱਟਾਂ ਲੱਗੀਆਂ ਹਨ ਅਤੇ ਉਹ ਵੀ ਹਸਪਤਾਲ ਵਿਚ ਇਲਾਜ ਅਧੀਨ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8