ਪੰਜਾਬ ''ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ ''ਚ ਕਿਵੇਂ ਦੇ ਰਹਿਣਗੇ ਹਾਲਾਤ
Tuesday, Mar 03, 2026 - 04:45 PM (IST)
ਜਲੰਧਰ- ਪੰਜਾਬ 'ਚ ਤਾਪਮਾਨ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਣ ਲੱਗਾ ਹੈ। ਹਾਲਾਂਕਿ ਅਜੇ ਮਾਰਚ ਦੇ ਮਹੀਨੇ ਦੀ ਸ਼ੁਰੂਆਤ ਹੋਈ ਹੈ, ਪਰ ਮੌਸਮ ਵਿੱਚ ਆ ਰਹੀ ਇਹ ਤਬਦੀਲੀ ਸੰਕੇਤ ਦੇ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ ਅਤੇ ਮਾਰਚ ਮਹੀਨੇ 'ਚ ਹੀ ਮਈ ਦੀ ਗਰਮੀ ਵਰਗਾ ਅਹਿਸਾਸ ਹੋਵੇਗਾ। ਮੌਜੂਦਾ ਸਮੇਂ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਬਣਿਆ ਹੋਇਆ ਹੈ, ਜਿਸ ਨਾਲ ਖੇਤੀਬਾੜੀ ਅਤੇ ਆਮ ਜਨਜੀਵਨ 'ਤੇ ਅਸਰ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- AI ਨੇ ਮੌਸਮ ਦੀ ਭਵਿੱਖਬਾਣੀ ’ਚ ਲਿਆਂਦੀ ਵੱਡੀ ਕ੍ਰਾਂਤੀ; ਖੇਤੀਬਾੜੀ ਲਈ ਵੀ ਹੋ ਰਹੀ ਵਰਦਾਨ ਸਾਬਤ
ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 7 ਮਾਰਚ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਬੇਸ਼ੱਕ ਮੌਸਮ ਖ਼ੁਸ਼ਕ ਰਹੇਗਾ ਪਰ ਲਗਾਤਾਰ ਤਿੰਨ ਦਿਨ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਕਹਿਰ ਦੀ ਗਰਮੀ ਪੈ ਸਕਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਮੌਸਮ ਵਿਭਾਗ ਨੇ 7 ਮਾਰਚ ਤੱਕ ਦੀ ਤਾਜ਼ਾ ਅਪਡੇਟ ਦਿੱਤੀ ਹੈ। ਜਿਸ ਵਿਚ ਮੌਸਮ ਨੂੰ ਲੈ ਕੇ ਕੋਈ ਵੀ ਅਲਰਟ ਜਾਰੀ ਨਹੀਂ ਹੈ। ਇੰਨਾ ਹੀ ਨਹੀਂ, ਇਸ ਪੂਰੇ ਹਫ਼ਤੇ ਪੰਜਾਬ ਦਾ ਮੌਮਸ ਸਾਫ਼ ਰਹੇਗਾ। ਪੰਜਾਬ ‘ਚ ਸਵੇਰ ਤੇ ਸ਼ਾਮ ਦੀ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ, ਜਦਕਿ ਦਿਨ ਸਮੇਂ ਮਈ ਵਰਗੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ।
ਇਹ ਵੀ ਪੜ੍ਹੋ- ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
