ਸਾਬਕਾ ਵਿੱਤ ਮੰਤਰੀ ਸਿੰਗਲਾ ਦੀ ਮੌਤ 'ਤੇ ਕੈਪਟਨ ਵੱਲੋਂ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Thursday, Jun 28, 2018 - 09:18 PM (IST)

ਸਾਬਕਾ ਵਿੱਤ ਮੰਤਰੀ ਸਿੰਗਲਾ ਦੀ ਮੌਤ 'ਤੇ ਕੈਪਟਨ ਵੱਲੋਂ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਲੰਧਰ/ਚੰਡੀਗੜ੍ਰ  (ਜਸਪ੍ਰੀਤ)— ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੀ ਹੋਈ ਮੌਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 29 ਜੂਨ ਯਾਨੀ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਸੁਰਿੰਦਰ ਸਿੰਗਲਾ ਦੇ ਸਨਮਾਨ 'ਚ ਸ਼ੁੱਕਰਵਾਰ ਨੂੰ ਸੂਬੇ 'ਚ ਸਰਕਾਰੀ ਛੁੱਟੀ ਰਹੇਗੀ।   ਜ਼ਿਕਰਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਦਿੱਲੀ ਵਿਖੇ ਅੱਜ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਸਵੇਰੇ 11 ਵਜੇ ਦਿੱਲੀ 'ਚ ਕੀਤਾ ਜਾਵੇਗਾ।
PunjabKesari


Related News