ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ
Tuesday, Jun 30, 2026 - 10:28 PM (IST)
ਦੋਦਾ/ਸ੍ਰੀ ਮੁਕਤਸਰ ਸਾਹਿਬ (ਲਖਵੀਰ ਸ਼ਰਮਾ, ਪਵਨ ਤਨੇਜਾ ) : ਨਜ਼ਦੀਕੀ ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ ਵਿਚ ਅਚਾਨਕ ਹੋਏ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਦੁਖਦਾਈ ਘਟਨਾ ਵਾਪਰੀ। ਅੱਗ ਸੁਖ ਆਸਨ ਸਥਾਨ ’ਤੇ ਲੱਗੀ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਿਆ, ਜਦਕਿ ਕੁਝ ਸਰੂਪ ਅਗਨ ਭੇਟ ਵੀ ਹੋ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਕੇ ’ਤੇ ਪਹੁੰਚੇ ਅਤੇ ਅੱਗ ’ਤੇ ਕਾਬੂ ਪਾਉਣ ਲਈ ਬਚਾਅ ਕਾਰਜ ਸ਼ੁਰੂ ਕੀਤਾ। ਸਥਾਨਕ ਲੋਕਾਂ ਦੀ ਤੁਰੰਤ ਕਾਰਵਾਈ ਨਾਲ ਅੱਗ ਨੂੰ ਹੋਰ ਫੈਲਣ ਤੋਂ ਰੋਕ ਲਿਆ ਗਿਆ। ਮੁੱਢਲੀ ਜਾਂਚ ਵਿਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਸਾਹਮਣੇ ਆ ਰਿਹਾ ਹੈ। ਪੁਲਸ ਅਤੇ ਸੰਬੰਧਿਤ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਐੱਸ.ਐੱਚ.ਓ. ਦੀਪਕਾ ਕੰਬੋਜ ਨੇ ਕਿਹਾ ਕਿ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਿਆ ਹੈ ਜਦਕਿ ਕੁਝ ਸਰੂਪ ਅਗਨ ਭੇਟ ਵੀ ਹੋਏ ਹਨ। ਇਸ ਤੋਂ ਇਲਾਵਾ ਗੁਟਕਾ ਸਾਹਿਬ ਅਤੇ ਹੋਰ ਪਾਵਨ ਅੰਗਾਂ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਨਾਲ ਇਲਾਕੇ ਦੀ ਸੰਗਤ ਅਤੇ ਪਿੰਡ ਵਾਸੀਆਂ ਵਿਚ ਡੂੰਘਾ ਸੋਗ ਪਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
