ਪੰਜਾਬ ’ਚ ਵੱਡੀ ਵਾਰਦਾਤ: ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ, ਅੱਧਾ ਦਰਜਨ ਤੋਂ ਵੱਧ ਲੋਕ ਜ਼ਖਮੀ

Saturday, Oct 11, 2025 - 08:31 AM (IST)

ਪੰਜਾਬ ’ਚ ਵੱਡੀ ਵਾਰਦਾਤ: ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ, ਅੱਧਾ ਦਰਜਨ ਤੋਂ ਵੱਧ ਲੋਕ ਜ਼ਖਮੀ

ਬਟਾਲਾ (ਬੇਰੀ, ਸਾਹਿਲ) : ਪੰਜਾਬ ਵਿਚ ਉਸ ਸਮੇਂ ਵੱਡੀ ਵਾਰਦਾਤ ਵਾਪਰੀ, ਜਦੋਂ ਬੀਤੀ ਦੇਰ ਸ਼ਾਮ ਬਟਾਲਾ ’ਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਚੰਦਾ ਖਾਣਾ ਖਜ਼ਾਨਾ ਦੇ ਨਜ਼ਦੀਕ ਇਕ ਜੁੱਤੀਆਂ ਵਾਲੀ ਦੁਕਾਨ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਵਾਰਦਾਤ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੌਰਾਨ 7 ਲੋਕ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। 

ਪੜ੍ਹੋ ਇਹ ਵੀ : ਪੰਜਾਬ ਤੋਂ ਵੱਡੀ ਖ਼ਬਰ: 9 ਲੱਖ ਰੁਪਏ ਦੇਣ ਦੇ ਬਾਵਜੂਦ ਕੈਨੇਡਾ ਨਹੀਂ ਪੁੱਜਾ ਨੌਜਵਾਨ, ਚੁੱਕਿਆ ਖੌਫਨਾਕ ਕਦਮ

ਇਸ ਘਟਨਾ ਦੇ ਸਬੰਧ ਵਿਚ ਹਸਪਤਾਲ ਬਟਾਲਾ ਦੇ ਡਾ. ਸਾਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਦੇਰ ਸ਼ਾਮ ਉਨ੍ਹਾਂ ਕੋਲ 6 ਲੋਕ ਜ਼ਖ਼ਮੀ ਹਾਲਤ ’ਚ ਪਹੁੰਚੇ ਸਨ, ਜਿਨ੍ਹਾਂ ਵਿਚੋਂ 2 ਨੂੰ ਗੰਭੀਰ ਹਾਲਤ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਦਕਿ ਬਾਕੀ 4 ਲੋਕਾਂ ਦਾ ਸਿਵਲ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਗੋਲੀਆਂ ਲੱਗੀਆਂ ਸਨ। ਜਦਕਿ ਗੋਲੀਆਂ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਦੂਜੇ ਨੌਜਵਾਨ ਦੀ ਮੌਤ ਬਾਅਦ ਵਿਚ ਹੋਈ ਹੈ। ਓਧਰ ਡਾਕਟਰਾਂ ਅਨੁਸਾਰ ਸਰਬਜੀਤ ਸਿੰਘ ਵਾਸੀ ਬੁਲੋਵਾਲ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। 

ਪੜ੍ਹੋ ਇਹ ਵੀ : 10 ਦਿਨ ਬੰਦ ਰਹਿਣਗੇ ਸਾਰੇ ਸਕੂਲ, ਇਸ ਸੂਬੇ ਦੇ CM ਨੇ ਕਰ 'ਤਾ ਛੁੱਟੀਆਂ ਦਾ ਐਲਾਨ

ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦੀ ਪਛਾਣ ਸਰਬਜੀਤ ਸਿੰਘ ਵਾਸੀ ਬੁਲੋਵਾਲ, ਅੰਮ੍ਰਿਤਪਾਲ ਪੁੱਤਰ ਸਿਕੰਦਰ ਵਾਸੀ ਉਮਰਪੁਰਾ ਬਟਾਲਾ, ਅਮਨਜੋਤ ਪੁੱਤਰ ਅਜੀਤ ਲਾਲ ਵਾਸੀ ਉਮਰਪੁਰਾ ਬਟਾਲਾ, ਸੰਜੀਵ ਸੇਠ ਪੁੱਤਰ ਰਾਮ ਲਾਲ ਵਾਸੀ ਇਮਲੀ ਮੁਹੱਲਾ ਕਪੂਰੀ ਗੇਟ ਬਟਾਲਾ, ਜੁਗਲ ਕਿਸ਼ੋਰ ਪੁੱਤਰ ਪ੍ਰੇਮ ਨਾਥ ਪੁਰੀਆਂ ਮੁਹੱਲਾ ਸ਼ੇਖਾਂ ਗਲੀ ਬਟਾਲਾ ਦੇ ਤੌਰ ’ਤੇ ਹੋਈ ਹੈ, ਜਦਕਿ 1 ਨੌਜਵਾਨ ਕੰਨਵ ਮਹਾਜਨ ਵਾਸੀ ਬਟਾਲਾ ਦੀ ਗੋਲੀਆਂ ਲੱਗਣ ਦੇ ਚਲਦਿਆਂ ਮੌਤ ਹੋ ਗਈ। ਦੂਜੇ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋਈ। ਜ਼ਿਕਰਯੋਗ ਹੈ ਕਿ ਇਸ ਘਟਨਾ ’ਚ ਚੰਦਰ ਕੁਮਾਰ ਵਾਸੀ ਖਜੂਰੀ ਗੇਟ ਬਟਾਲਾ ਵੀ ਗੰਭੀਰ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਵੀ ਇਲਾਜ ਲਈ ਅੰਮ੍ਰਿਤਸਰ ਲੈ ਜਾਇਆ ਗਿਆ ਹੈ।

ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ

ਇਸ ਸਬੰਧੀ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ ਅਤੇ ਐੱਸ. ਐੱਚ. ਓ. ਸਿਟੀ ਸੁਖਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਮੌਕੇ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸ. ਸੁਖਰਾਜ ਸਿੰਘ ਵੀ ਹਾਜ਼ਰ ਸਨ। ਓਧਰ ਘਟਨਾ ਸਥਲ ਤੋਂ ਪੁਲਸ ਨੂੰ ਦਰਜਨ ਤੋਂ ਵੱਧ ਗੋਲੀ ਦੇ ਖੋਲ ਬਰਾਮਦ ਹੋਏ ਹਨ।

ਪੜ੍ਹੋ ਇਹ ਵੀ : ਉੱਡਣ ਭਰਦੇ ਸਾਰ ਜਹਾਜ਼ ਨਾਲ ਵੱਡਾ ਹਾਦਸਾ, ਏਅਰਪੋਰਟ 'ਤੇ ਪਈਆਂ ਭਾਜੜਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News