ਪੰਜਾਬ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਦਾ CM ਕੇਜਰੀਵਾਲ ਤੇ CM ਭਗਵੰਤ ਮਾਨ ਨੇ ਕੀਤਾ ਉਦਘਾਟਨ
Wednesday, Sep 13, 2023 - 05:53 PM (IST)
ਜਲੰਧਰ/ਅੰਮ੍ਰਿਤਸਰ (ਵੈੱਬ ਡੈਸਕ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 3 ਦਿਨਾਂ ਦੇ ਪੰਜਾਬ ਦੌਰੇ ’ਤੇ ਹਨ । ਇਸੇ ਤਹਿਤ ਅੱਜ ਅੰਮ੍ਰਿਤਸਰ ਦੇ ਛੇਹਰਟਾ ਵਿਖੇ ਰੱਖੇ ਗਏ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ਦਾ ਪਹਿਲਾ ਸਕੂਲ ਆਫ ਐਮੀਨੈਂਸ ਲੋਕ ਅਰਪਿਤ ਕਰ ਦਿੱਤਾ ਹੈ।
ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬੀਆਂ ਨੂੰ ਦਿੱਤੀ ਗਾਰੰਟੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 200 ਕਰੋੜ ਦੇ ਬਜਟ ਨਾਲ 117 ਸਕੂਲ ਆਫ਼ ਐਮੀਨੈਂਸ ਵਿਦਿਆਰਥੀਆਂ ਦਾ ਭਵਿੱਖ ਰੁਸ਼ਨਾਉਣ ਲਈ ਤਿਆਰ ਹੋ ਚੁੱਕੇ ਹਨ, ਜਿਨ੍ਹਾਂ ਵਿਚੋਂ ਅੱਜ ਪਹਿਲੇ ਸਕੂਲ ਦਾ ਉਦਘਾਟਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਰ ਦਿੱਤਾ ਹੈ। ਛੇਹਰਟਾ ਦਾ ਸਰਕਾਰੀ ਸਕੂਲ ਪਹਿਲਾ ਸਕੂਲ ਆਫ਼ ਐਮੀਨੈਂਸ ਬਣ ਗਿਆ ਹੈ।
ਇਹ ਵੀ ਪੜ੍ਹੋ- ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਤੋਂ ਪਹਿਲਾਂ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ
ਇਸ ਮੌਕੇ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦਾ ਹਰ ਇਕ ਸਕੂਲ ਵਾਈ-ਫ਼ਾਈ ਜੋੜਿਆ ਜਾਵੇਗਾ। ਪੰਜਾਬ ਦੇ ਹਰ ਸਰਕਾਰੀ ਸਕੂਲ ਵਿਚ ਵਧੀਆ ਬਾਥਰੂਮ ਦਿੱਤਾ ਜਾਵੇਗਾ। ਪੰਜਾਬ ਵਿਚ ਇਕ ਲੱਖ ਬੱਚਿਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸੀ ਦੀ ਪੜ੍ਹਾਈ ਕਰਵਾਈ ਜਾਵੇਗੀ।ਰੈਲੀ ਦੌਰਾਨ ਸਿੱਖਿਆ ਵਿਭਾਗ ਨਾਲ ਬੀ. ਐੱਸ. ਐੱਨ. ਐੱਲ. ਅਤੇ ਆਈ. ਬੀ. ਐੱਮ. ਦੇ ਐੱਮ. ਓ. ਯੂ. ਸਾਈਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਸਿੱਖਿਆ ਹਾਸਲ ਕਰਨਗੇ। ਪੰਜਾਬ ਵਿਚ 10 ਹਜ਼ਾਰ ਤੋਂ ਵਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। 76 ਸਾਲਾ ਵਿਚ ਅੰਮ੍ਰਿਤਸਰ ਵਿਚ ਇਕ ਵੀ ਅਜਿਹਾ ਕੋਈ ਸਕੂਲ ਨਹੀਂ ਸੀ ਕਿ ਜੋ ਨਿੱਜੀ ਸਕੂਲਾਂ ਨੂੰ ਮਾਤ ਦੇ ਸਕੇ, ਅੱਜ ਭਗਵੰਤ ਮਾਨ ਜੀ ਦੇ ਸਦਕਾ ਅੰਮ੍ਰਿਤਸਰ ਵਿਖੇ ਬਣਾਇਆ ਗਿਆ ਇਹ ਪਹਿਲਾਂ ਸਕੂਲ ਆਫ਼ ਐਮੀਨੈਂਸ ਹੈ, ਜੋ ਨਿੱਜੀ ਸਕੂਲਾਂ ਨੂੰ ਮਾਤ ਦੇਵੇਗਾ।
ਹਰਜੋਤ ਬੈਂਸ ਨੇ ਕਿਹਾ ਕਿ ਪਹਿਲਾਂ ਪੰਜਾਬ ਹਰੀ ਕ੍ਰਾਂਤੀ ਲਈ ਜਾਣਿਆ ਜਾਂਦਾ ਸੀ ਪਰ ਹੁਣ ਪੰਜਾਬ ਸਿੱਖਿਆ ਦੀ ਕ੍ਰਾਂਤੀ ਲਈ ਵੀ ਜਾਣਿਆ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 1600 ਕਰੋੜ ਦੀ ਲਾਗਤ ਨਾਲ ਪੰਜਾਬ 'ਚ ਸਿੱਖਿਆ ਕ੍ਰਾਂਤੀ ਦਾ ਆਗਾਜ਼ ਹੋ ਚੁੱਕਾ ਹੈ। ਅਗਲੇ 3 ਮਹੀਨਿਆਂ 'ਚ ਪੰਜਾਬ ਦਾ ਕੋਈ ਸਰਕਾਰੀ ਸਕੂਲ ਅਜਿਹਾ ਨਹੀਂ ਹੋਵੇਗਾ, ਜਿੱਥੇ ਬੱਚੇ ਭੁੰਜੇ ਬੈਠਣਗੇ। ਸਰਕਾਰੀ ਸਕੂਲਾਂ 'ਚ ਹੋਰ ਅਧਿਆਪਕਾਂ ਦੀ ਭਰਤੀ ਹੋਵੇਗੀ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 2-2 ਸਕਿਓਰਿਟੀ ਗਾਰਡ ਪਹੁੰਚ ਚੁੱਕੇ ਹਨ। ਪੰਜਾਬ ਦੇ ਹਰ ਉਸ ਸਕੂਲ ਲਈ ਜਿੱਥੇ 100 ਤੋਂ ਵਧੇਰੇ ਬੱਚੇ ਪੜ੍ਹਦੇ ਹਨ, 3000 ਤੋਂ 50000 ਦੀ ਗ੍ਰਾਂਟ ਸਕੂਲ ਸਾਫ਼ ਰੱਖਣ ਲਈ ਜਾਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 800 ਕਰੋੜ ਦੀ ਲਾਗਤ ਨੇ 10 ਹਜ਼ਾਰ ਨਵੇਂ ਕਲਾਸਰੂਮ ਦਿੱਤੇ ਜਾਣਗੇ। 6800 ਬਾਥਰੂਮਾਂ ਦੀ ਰੈਨੂਵੇਸ਼ਨ ਹੋਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ