ਹੜ੍ਹ ਨਾਲ ਬੇਹਾਲ ਹੋਇਆ ਪੰਜਾਬ, 6 ਲੋਕਾਂ ਨੂੰ ਆਫਤ ਨੇ ਨਿਗਲਿਆ

08/19/2019 10:51:47 AM

ਜਲੰਧਰ— ਪੰਜਾਬ 'ਚ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਕਾਰਨ ਕਈ ਪਿੰਡ ਪਾਣੀ ਦੀ ਲਪੇਟ 'ਚ ਆ ਗਏ ਹਨ। ਪੰਜਾਬ 'ਚ ਪਾਣੀ-ਪਾਣੀ ਹੋਣ ਕਰਕੇ ਹੜ੍ਹ ਦੇ ਹਾਲਾਤ ਪੈਦਾ ਹੋ ਚੁੱਕੇ ਹਨ ਅਤੇ ਕਈ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ। ਰੂਪਨਗਰ ਹੈੱਡਵਰਕਸ ਤੋਂ 2.40 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਜ਼ੋਰਦਾਰ ਬਾਰਿਸ਼ ਦੇ ਕਾਰਨ ਐਤਵਾਰ ਨੂੰ 6 ਲੋਕਾਂ ਦੀ ਮੌਤ ਹੋ ਗਈ।

PunjabKesari

ਖੰਨਾ ਦੇ ਪਿੰਡ ਹੌਲ 'ਚ ਇਕ ਘਰ ਦੀ ਛੱਤ ਡਿੱਗਣ ਦੇ ਕਾਰਨ ਬੱਚੇ ਸਮੇਤ ਤਿੰਨ ਲੋਕਾਂ ਦੀ ਮਲਬੇ ਹੇਠਾਂ ਦਬਣ ਨਾਲ ਮੌਤ ਹੋ ਗਈ, ਜਦਕਿ ਇਸ ਹਾਦਸੇ 'ਚ 11 ਸਾਲਾ ਬੱਚੀ ਵਾਲ-ਵਾਲ ਬਚੀ। ਉਥੇ ਹੀ ਲੁਧਿਆਣਾ ਦੇ ਮਾਛੀਵਾੜਾ ਸਾਹਿਬ 'ਚ ਸਤਲੁਜ ਕਿਨਾਰੇ ਵੱਸਦੇ ਪਿੰਡ ਸੁਖੇਵਾਲ 'ਚ ਘਰ ਦੀ ਛੱਤ ਡਿੱਗਣ ਨਾਲ 70 ਸਾਲਾ ਕਿਸਾਨ ਅਨੋਖ ਸਿੰਘ ਦੀ ਮਲਬੇ 'ਚ ਦਬ ਕੇ ਮੌਤ ਹੋ ਗਈ। ਉਥੇ ਹੀ ਰੂਪਨਗਰ ਨੂਰਪੁਰਬੇਦੀ 'ਚ ਸਕੂਲ 'ਚ ਪਾਣੀ ਵੜਨ ਦੇ ਕਾਰਨ ਚੌਕੀਦਾਰ ਦੀ ਤਿੰਨ ਸਾਲਾ ਬੱਚੀ ਦੀ ਡੁੱਬਣ ਨਾਲ ਮੌਤ ਹੋ ਗਈ। ਉਥੇ ਹੀ ਇਕ ਹੋਰ ਥਾਂ 'ਤੇ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।


shivani attri

Content Editor

Related News