ਪੰਜਾਬ ਦੇ ਇਸ ਇਲਾਕੇ ਵਿਚ ਹੜ੍ਹ ਦਾ ਖ਼ਤਰਾ, ਠਾਠਾਂ ਮਾਰਦੇ ਪਾਣੀ ਨੇ ਵਧਾਈ ਚਿੰਤਾ

Thursday, Aug 08, 2024 - 01:38 PM (IST)

ਪੰਜਾਬ ਦੇ ਇਸ ਇਲਾਕੇ ਵਿਚ ਹੜ੍ਹ ਦਾ ਖ਼ਤਰਾ, ਠਾਠਾਂ ਮਾਰਦੇ ਪਾਣੀ ਨੇ ਵਧਾਈ ਚਿੰਤਾ

ਮਕੌੜਾ ਪੱਤਣ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਬੀਤੇ ਦਿਨੀਂ ਪਹਾੜੀ ਇਲਾਕੇ ਵਿਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਅੱਜ ਅਚਾਨਕ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸੇ ਤਰ੍ਹਾਂ ਹੀ ਰਾਵੀ ਦਰਿਆ ਦੇ ਮਕੌੜਾ ਪੱਤਣ 'ਤੇ ਵੀ ਸਵੇਰੇ ਕਰੀਬ 11 ਵਜੇ ਅਚਾਨਕ ਪਾਣੀ ਦਾ ਪੱਧਰ ਵੱਧਣ ਦਾ ਸਮਾਚਾਰ ਮਿਲਿਆ ਹੈ। ਪਾਣੀ ਦਾ ਪੱਧਰ ਵਧਣ ਕਾਰਣ ਨੇੜਲੇ ਇਲਾਕਿਆਂ ਵਿਚ ਹੜ੍ਹ ਦਾ ਖ਼ਤਰਾ ਬਣ ਗਿਆ ਹੈ। ਜਾਣਕਾਰੀ ਅਨੁਸਾਰ ਜਦੋਂ ਪਹਾੜੀ ਇਲਾਕਿਆਂ ਵਿਚ ਬਾਰਿਸ਼ ਹੁੰਦੀ ਹੈ ਤਾਂ ਹੌਲੀ-ਹੌਲੀ ਪਾਣੀ ਮਕੌੜਾ ਪੱਤਣ 'ਤੇ ਪਹੁੰਚਣ ਉਪਰੰਤ ਪਾਕਿਸਤਾਨ ਵਾਲੀ ਸਾਈਡ ਨੂੰ ਚਲਾ ਜਾਂਦਾ ਹੈ ਜਦੋਂ ਪਾਣੀ ਦਾ ਪੱਧਰ ਵੱਧਦਾ ਹੈ ਤਾਂ ਰਾਵੀ ਦਰਿਆ ਤੋਂ ਪਰਲੇ ਪਾਸੇ ਵੱਸੇ ਸੱਤ ਪਿੰਡਾਂ ਦੇ ਆਉਣ ਜਾਣ ਵਾਲੇ ਲੋਕਾਂ ਲਈ ਕਿਸ਼ਤੀ ਦੀ ਸਹੂਲਤ ਵੀ ਬੰਦ ਕਰ ਦਿੱਤੀ ਜਾਂਦੀ ਹੈ ਜਿਸ ਕਾਰਨ ਅੱਜ ਸਵੇਰੇ 11 ਵਜੇ ਤੋਂ ਬਾਅਦ ਕਿਸ਼ਤੀ ਬੰਦ ਕਰ ਦਿੱਤੀ ਗਈ ਅਤੇ ਲੋਕਾਂ ਨੂੰ ਆਉਣ ਜਾਣ ਵਿਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜੋ ਲੋਕ ਇੱਧਰ-ਉੱਧਰ ਆਏ ਸਨ, ਉਨ੍ਹਾਂ ਨੂੰ ਇੱਧਰ-ਉੱਧਰ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਬੈਠ ਕੇ ਅਮਰੀਕਾ ਵਿਚ ਮਾਰੀ ਜਾਂਦੀ ਸੀ ਠੱਗੀ, ਫੜੀ ਗਈ ਗੈਂਗ ਦਾ ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਇਸ ਮੌਕੇ ਲੋਕਾਂ ਵੱਲੋਂ ਇਹੋ ਕਿਹਾ ਜਾ ਰਿਹਾ ਹੈ ਕਿ ਜਦ ਵੀ ਬਰਸਾਤਾਂ ਦੇ ਦਿਨ ਆਉਂਦੇ ਹਨ ਤਾਂ ਪਾਣੀ ਦਾ ਕਿਸੇ ਵੇਲੇ ਵੀ ਪੱਧਰ ਅਚਾਨਕ ਵੱਧ ਜਾਂਦਾ ਹੈ ਤਾਂ ਸਾਡਾ ਆਉਣ-ਜਾਣ ਬਿਲਕੁਲ ਬੰਦ ਹੋ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਅਜੇ ਵੀ ਕਈ ਲੋਕ ਰਾਵੀ ਦਰਿਆ ਦੇ ਕੰਢੇ 'ਤੇ ਖੜੇ ਹਨ। ਉਨ੍ਹਾਂ ਵੱਲੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ਼ਾਇਦ ਪਾਣੀ ਦਾ ਪੱਧਰ ਘੱਟ ਹੋ ਜਾਵੇ ਤਾਂ ਕਿਸ਼ਤੀ ਮੁੜ ਚਾਲੂ ਕੀਤੀ ਜਾ ਸਕੇ। ਉਧਰ ਇਸ ਮੌਕੇ ਕਿਸ਼ਤੀ ਦੇ ਮਲਾਹ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਦੋਂ ਵੀ ਪਾਣੀ ਦਾ ਪੱਧਰ ਘੱਟ ਹੋਵੇਗਾ ਤਾਂ ਕਿਸ਼ਤੀ ਆਮ ਵਾਂਗ ਚਾਲੂ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਚ ਜ਼ਮੀਨਾਂ ਦੇ ਕੁਲੈਕਟਰ ਰੇਟਾਂ 'ਚ ਵਾਧੇ ਨੂੰ ਹਰੀ ਝੰਡੀ

 


author

Gurminder Singh

Content Editor

Related News