ਪੰਜਾਬ ’ਚ ਹੜ੍ਹਾਂ ਨੇ ਮਚਾਈ ਤਬਾਹੀ: ਹੁਣ ਤੱਕ 56 ਮੌਤਾਂ, 50 ਪਰਿਵਾਰਾਂ ਨੂੰ ਦਿੱਤੀ 2 ਕਰੋੜ ਦੀ ਮੁਆਵਜ਼ਾ ਰਾਸ਼ੀ
Monday, Sep 15, 2025 - 07:44 AM (IST)

ਚੰਡੀਗੜ੍ਹ (ਵਿਸ਼ੇਸ਼) - ਪੰਜਾਬ ਵਿਚ ਬੀਤੇ ਕਈ ਦਿਨਾਂ ਤੋਂ ਆਏ ਹੜ੍ਹਾਂ ਨੇ ਕਈ ਪਿੰਡਾਂ ਵਿਚ ਬਹੁਤ ਤਬਾਹੀ ਮਚਾ ਦਿੱਤੀ ਹੈ। ਹੜ੍ਹਾਂ ਕਾਰਨ ਜਿਥੇ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋਏ ਹਨ, ਉਥੇ ਹੀ ਹੜ੍ਹਾਂ ਕਾਰਨ ਹੁਣ ਤੱਕ 56 ਲੋਕਾਂ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨ ਸਬੰਧੀ ਆਪਣੀ ਵਚਨਬੱਧਤਾ ’ਤੇ ਖ਼ਰੇ ਉਤਰਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ 50 ਪਰਿਵਾਰਾਂ ਨੂੰ 2 ਕਰੋੜ ਰੁਪਏ ਦੇ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਵਿਚ 56 ਕੀਮਤੀ ਜਾਨਾਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ 50 ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਜਦੋਂ ਕਿ ਬਾਕੀ 6 ਪਰਿਵਾਰਾਂ ਨੂੰ ਵੀ ਜਲਦੀ ਹੀ ਮੁਆਵਜ਼ਾ ਦੇ ਦਿੱਤਾ ਜਾਵੇਗਾ। ਸ. ਮੁੰਡੀਆਂ ਨੇ ਅੱਗੇ ਕਿਹਾ ਕਿ ਗਿਰਦਾਵਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਜਲਦੀ ਤੋਂ ਜਲਦੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਉਨ੍ਹਾਂ ਦੇ ਨੁਕਸਾਨ ਲਈ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਸੂਬਾ ਸਰਕਾਰ ਨੇ ਪੰਜਾਬ ਦੇ ਪੇਂਡੂ ਇਲਾਕਿਆਂ ਵਿਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ।
ਇਹ ਵੀ ਪੜ੍ਹੋ : 21 ਸਤੰਬਰ ਤੋਂ 3 ਅਕਤੂਬਰ ਤੱਕ ਬੰਦ ਰਹਿਣਗੇ ਸਕੂਲ-ਕਾਲਜ! ਇਸ ਸੂਬੇ 'ਚ ਜਾਰੀ ਹੋਇਆ ਹੁਕਮ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮਲਬੇ ਦੀ ਸਫਾਈ ਅਤੇ ਲਾਸ਼ਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹਾਲਾਤ ਆਮ ਵਰਗੇ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 2300 ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਕਾਰਜ ਤਹਿਤ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ ਗਾਰ ਅਤੇ ਮਲਬੇ ਨੂੰ ਹਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਦੇ ਫੈਲਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਡਾਕਟਰਾਂ ਦੀ ਅਗਵਾਈ ਵਿਚ ਮੈਡੀਕਲ ਟੀਮਾਂ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਜਾਨਵਰਾਂ ਦੀ ਜਾਂਚ ਕਰ ਰਹੀਆਂ ਹਨ। ਇਸ ਤੋਂ ਇਲਾਵਾ ਕਿਸੇ ਵੀ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਨਵਰਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਸਵੇਰੇ ਅਲਾਰਮ ਨਾਲ ਉੱਠਦੇ ਹੋ ਤਾਂ ਸਾਵਧਾਨ! ਅਧਿਐਨ 'ਚ ਹੋਇਆ ਹੈਰਾਨੀਜਨਕ ਖੁਲਾਸਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।