ਪੰਜਾਬ ’ਚ ਸੰਘਣੀ ਧੁੰਦ ਦਾ ਕਹਿਰ, ਜ਼ੀਰੋ ਵਿਜ਼ੀਬਿਲਟੀ ਕਾਰਨ 6 ਲੋਕਾਂ ਦੀ ਮੌਤ
Sunday, Jan 05, 2025 - 08:01 AM (IST)
ਜਲੰਧਰ/ਬਰਨਾਲਾ (ਪੁਨੀਤ, ਵਿਵੇਕ ਸਿੰਧਵਾਨੀ) - ਪੰਜਾਬ ’ਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਸੰਘਣੀ ਧੁੰਦ ਦੇ ਕਹਿਰ ਕਾਰਨ ਪੰਜਾਬ ’ਚ ਹੋਏ ਵੱਖ-ਵੱਖ ਸੜਕ ਹਾਦਸਿਆਂ ’ਚ 6 ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ, ਜਦਕਿ ਕਈ ਲੋਕ ਜ਼ਖ਼ਮੀ ਹੋ ਗਏ। ਮੌਸਮ ਵਿਭਾਗ ਨੇ ਪੰਜਾਬ ਸਮੇਤ ਕਈ ਸੂਬਿਆਂ ਲਈ ਹਨੇਰੀ-ਤੂਫਾਨ ਨਾਲ ਸਬੰਧਤ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਤਹਿਤ 5 ਅਤੇ 6 ਜਨਵਰੀ ਨੂੰ ਧੁੰਦ ਵਧਣ ਸਬੰਧੀ ਦੱਸਿਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਮਾਹਿਰਾਂ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ - ਪਾਣੀ ਦੇ ਸਾਰੇ ਬਿੱਲ ਹੋਣਗੇ ਮੁਆਫ਼! ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਐਲਾਨ
ਇਸ ਚਿਤਾਵਨੀ ਅਨੁਸਾਰ ਇਸ ਸਮੇਂ ਹਰਿਆਣਾ ਅਤੇ ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ, ਜਦਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਸੰਘਣੀ ਧੁੰਦ ਪਵੇਗੀ। ਅੰਕੜਿਆਂ ਅਨੁਸਾਰ ਜਲੰਧਰ, ਲੁਧਿਆਣਾ ਵਰਗੇ ਸ਼ਹਿਰਾਂ ਵਿਚ ਸਿਰਫ਼ 10 ਮੀਟਰ ਦੀ ਵਿਜ਼ੀਬਿਲਟੀ ਦਰਜ ਕੀਤੀ ਗਈ ਹੈ, ਜਦਕਿ ਅੰਮ੍ਰਿਤਸਰ ਦੇ ਬਾਹਰੀ ਇਲਾਕਿਆਂ ਵਿਚ ਕੁਝ ਮੀਟਰ ਦੀ ਦੂਰੀ ’ਤੇ ਵੀ ਦਿਖਣਾ ਬੰਦ ਹੋ ਗਿਆ। ਦੇਰ ਰਾਤ ਅਤੇ ਸਵੇਰੇ ਜ਼ੀਰੋ ਵਿਜ਼ੀਬਿਲਟੀ ਨੇ ਆਪਣਾ ਪ੍ਰਭਾਵ ਦਿਖਾਇਆ। ਦਿਨ ਵਿਚ 2 ਵਾਰ (ਸਵੇਰ ਅਤੇ ਸ਼ਾਮ) ਨੂੰ ਸੰਘਣੀ ਧੁੰਦ ਪੈ ਰਹੀ ਹੈ।
ਇਹ ਵੀ ਪੜ੍ਹੋ - ਬੱਚਿਆਂ ਦੀਆਂ ਲੱਗੀਆਂ ਮੌਜਾਂ : ਠੰਡ ਕਾਰਨ ਸਕੂਲਾਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8