ਪੰਜਾਬ ''ਚ ਵਸਤਾਂ ਦੇ ਵੱਧ ਭਾਅ ਵਸੂਲਣ ਵਾਲਿਆਂ ਨੂੰ ਕੀਤਾ ਗਿਆ 11,02,000 ਦਾ ਜ਼ੁਰਮਾਨਾ

05/28/2020 4:16:08 PM

ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਵੱਧ ਕੀਮਤਾਂ 'ਤੇ ਵਸਤੂਆਂ ਵੇਚਣ ਸਬੰਧੀ 1325 ਦੁਕਾਨਾਂ ਅਤੇ ਕੈਮਿਸਟ ਦੁਕਾਨਾਂ 'ਤੇ ਛਾਪੇ ਮਾਰੇ ਗਏ, ਜਿਨ੍ਹਾਂ 'ਚੋਂ 176 ਵਪਾਰਕ ਸੰਸਥਾਵਾਂ ਵਸਤੂਆਂ ਦੀ ਵੱਧ ਕੀਮਤ ਵਸੂਲ ਰਹੀਆਂ ਸਨ। ਇਨ੍ਹਾਂ ਖਿਲਾਫ ਕਾਰਵਾਈ ਕਰਦਿਆਂ ਦੁਕਾਨਦਾਰਾਂ ਨੂੰ 11,02,000 ਦਾ ਜ਼ੁਰਮਾਨਾ ਕੀਤਾ ਗਿਆ ਹੈ। ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਪੰਜਾਬ ਦੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਵਸਤਾਂ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ 7 ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ 'ਤੇ ਕਾਰਵਾਈ ਕਰਦਿਆਂ ਸੂਬੇ ਭਰ 'ਚ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕੀਤੀ ਗਈ, ਜਿਸ ਦੌਰਾਨ 186 ਦੁਕਾਨਦਾਰਾਂ 'ਤੇ ਵੱਧ ਕੀਮਤ ਵਸੂਲ ਕਰਨ ਦੇ ਮਾਮਲੇ 'ਚ ਪੀ. ਸੀ. ਆਰ. ਐਕਟ ਅਤੇ ਹੋਰ ਸਬੰਧਤ ਧਾਰਾਵਾਂ ਅਧੀਨ ਮੁਕੱਦਮੇ ਦਰਜ ਕੀਤੇ ਗਏ। ਇਸ ਤੋਂ ਇਲਾਵਾ 176 ਦੁਕਾਨਦਾਰਾਂ ਦਾ ਪੀ. ਸੀ. ਆਰ. ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰਕੇ ਜ਼ੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਮੁਤਾਬਕ ਵਿਭਾਗ ਸੂਬੇ 'ਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ. ਆਰ. ਪੀ. ਭਾਅ ਜਾ ਉਸ ਤੋਂ ਘੱਟ ਹੋਣ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ।
 

Babita

This news is Content Editor Babita