ਪੰਜਾਬ ''ਚ 9 ਦਿਨ ਖ਼ਤਰੇ ਦੀ ਘੰਟੀ, ਹੁਣ ਦਿਨ ਰਾਤ....

Saturday, May 24, 2025 - 11:10 AM (IST)

ਪੰਜਾਬ ''ਚ 9 ਦਿਨ ਖ਼ਤਰੇ ਦੀ ਘੰਟੀ, ਹੁਣ ਦਿਨ ਰਾਤ....

ਚੰਡੀਗੜ੍ਹ- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਮੌਸਮ ਸਬੰਧੀ ਅੱਜ ਤੋਂ ਲੈ ਕੇ 27 ਮਈ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 4 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ, ਪਰ ਇਸਦਾ ਪ੍ਰਭਾਵ ਅੱਜ ਤੋਂ ਹੀ ਦਿਖਾਈ ਦੇਵੇਗਾ।  ਧਿਆਨਯੋਗ ਕਿ ਅੱਜ ਯਾਨੀ 25 ਮਈ 2025 ਤੋਂ  2 ਜੂਨ ਤੱਕ ਕਹਿਰ ਦੀ ਗਰਮੀ ਪਵੇਗੀ। ਇਨ੍ਹਾਂ 9 ਦਿਨਾਂ 'ਚ ਸੂਰਜ ਦੇਵਤਾ ਆਪਣੇ ਤੇਵਰ ਦਿਖਾਏਗਾ।  ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਇਸ ਵਾਰ ਇਹ ਨੌਂ ਦਿਨ ਬਹੁਤ ਮੁਸ਼ਕਲ ਹੋਣ ਵਾਲੇ ਹਨ। ਜੇਕਰ ਇਨ੍ਹਾਂ ਨੌਂ ਦਿਨਾਂ ਤੋਂ ਪਹਿਲਾਂ ਮੀਂਹ ਨਾ ਪਿਆ ਤਾਂ ਨੌਂ ਦਿਨ ਭਿਆਨਕ ਹੋਣਗੇ। ਜਿਸ ਕਾਰਨ ਲੋਕਾਂ ਨੂੰ ਪੂਰਾ ਦਿਨ ਗਰਮੀ ਨਾਲ ਜੂਝਣਾ ਪਵੇਗਾ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। 

ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਦੇ ਅਨੁਸਾਰ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ 1.1 ਡਿਗਰੀ ਸੈਲਸੀਅਸ ਵਧਿਆ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 1.6 ਡਿਗਰੀ ਘੱਟ ਸੀ। ਇਸ ਦੇ ਬਾਵਜੂਦ ਬਠਿੰਡਾ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ।


ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਪੰਜਾਬ ਦੇ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਨਵਾਂਸ਼ਹਿਰ ਅਤੇ ਰੋਪੜ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦੋਂ ਕਿ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਦਿਨ ਅਤੇ ਰਾਤ ਦੋਵਾਂ ਸਮੇਂ ਲਈ ਹੀਟ-ਵੇਵ ਅਲਰਟ ਜਾਰੀ ਕੀਤਾ ਗਿਆ ਹੈ।  ਇਸੇ ਤਰ੍ਹਾਂ 25 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਦਿਨ ਅਤੇ ਰਾਤ ਦੌਰਾਨ ਗਰਮੀ ਦੀ ਲਹਿਰ ਦਾ ਪ੍ਰਭਾਵ ਦਿਖਾਈ ਦੇਵੇਗਾ।

ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਰਾਜ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਆਮ ਰਹੇਗਾ। ਇੱਥੇ ਦੱਸ ਦੇਈਏ ਕਿ 27 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਲਈ ਮੀਂਹ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।


author

Shivani Bassan

Content Editor

Related News