ਪੰਜਾਬ ਦੇ ਸਾਬਕਾ ਮੁੱਖ ਸਕੱਤਰ ''ਵਾਈ. ਐਸ. ਰੱਤੜਾ'' ਦਾ ਦਿਹਾਂਤ, ਕੈਪਟਨ ਵੱਲੋਂ ਦੁੱਖ ਦਾ ਪ੍ਰਗਟਾਵਾ

04/28/2021 1:31:08 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵਾਈ. ਐਸ. ਰੱਤੜ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਦੇ ਸੈਕਟਰ-25 ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਵਾਈ. ਐਸ. ਰੱਤੜਾ ਆਪਣੇ ਪਿੱਛੇ ਪਤਨੀ ਨੂੰ ਛੱਡ ਗਏ ਹਨ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖ਼ਬਰ : ਘਰੇਲੂ ਝਗੜੇ ਕਾਰਨ ASI ਨੇ ਸਰਵਿਸ ਰਿਵਾਲਵਰ ਨਾਲ ਭਰਾ ਨੂੰ ਮਾਰੀ ਗੋਲੀ

PunjabKesari

ਉਨ੍ਹਾਂ ਦੇ ਦਿਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਲਿਖਿਆ ਹੈ ਉਹ ਇਕ ਚੰਗੇ ਸਿਵਲ ਸਰਵੈਂਟ ਅਤੇ ਚੰਗੇ ਸੱਜਣ ਸਨ, ਜਿਨ੍ਹਂ ਨੇ ਪੰਜਾਬ ਨੂੰ ਵੱਡਾ ਯੋਗਦਾਨ ਦਿੱਤਾ ਹੈ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ : ਹਾਈਵੇਅ 'ਤੇ ਮਿਲੀ ਮੁੰਡੇ ਦੀ ਅੱਧਸੜੀ ਲਾਸ਼, ਹਾਲਤ ਦੇਖ ਪੁਲਸ ਵੀ ਹੈਰਾਨ

ਕੈਪਟਨ ਨੇ ਕਿਹਾ ਕਿ ਉਨ੍ਹਾਂ ਦਾ ਅਚਾਨਕ ਚਲੇ ਜਾਣਾ ਬਹੁਤ ਦੁੱਖ ਦੀ ਗੱਲ ਹੈ। ਉਹ ਮੇਰੇ ਪਿਆਰੇ ਅਤੇ ਚੰਗੇ ਕੁਲੀਗ ਸਨ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
 


Babita

Content Editor

Related News