ਪੰਜਾਬ ਦੇ ਸਾਬਕਾ DGP ਸੈਣੀ ਦੇ ਮਾਮਲੇ ''ਚ ਸੁਪਰੀਮ ਕੋਰਟ ਸਖ਼ਤ, ਹਾਈਕੋਰਟ ਨੂੰ ਜਾਰੀ ਕੀਤੇ ਇਹ ਨਿਰਦੇਸ਼

03/04/2022 1:18:37 PM

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਮਾਮਲੇ 'ਚ ਸੁਪਰੀਮ ਕਰੋਟ ਸਖ਼ਤ ਹੋ ਗਿਆ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ 'ਤੇ 2 ਹਫ਼ਤਿਆਂ 'ਚ ਫ਼ੈਸਲਾ ਕੀਤਾ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈਕੋਰਟ ਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸੈਣੀ ਦੇ ਖ਼ਿਲਾਫ਼ ਸਾਰੇ ਲੰਬਿਤ ਅਪਰਾਧਿਕ ਮਾਮਲਿਆਂ ਨੂੰ ਸੀ. ਬੀ. ਆਈ. ਨੂੰ ਟਰਾਂਸਫਰ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ।

ਇਹ ਵੀ ਪੜ੍ਹੋ : ਫਾਜ਼ਿਲਕਾ ਤੋਂ ਵੱਡੀ ਖ਼ਬਰ : EVM ਸਟਰਾਂਗ ਰੂਮ ਸੈਂਟਰ 'ਚ ਚੱਲੀ ਗੋਲੀ, ਗਾਰਦ ਇੰਚਾਰਜ ਦੀ ਮੌਤ

ਸੁਪਰੀਮ ਕੋਰਟ ਨੇ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖ਼ੁਦ ਕਰਨ ਜਾਂ ਕਿਸੇ ਹੋਰ ਬੈਂਚ ਨੂੰ ਭੇਜ ਦੇਣ। ਇਸ ਤੋਂ ਪਹਿਲਾਂ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਖ਼ਿਲਾਫ਼ ਦਰਜ ਸਾਰੇ ਮਾਮਲਿਆਂ 'ਚ ਜਾਂਚ ਅਤੇ ਗ੍ਰਿਫ਼ਤਾਰੀ ਦੀ ਰੋਕ ਨੂੰ 20 ਅਪ੍ਰੈਲ, 2022 ਤੱਕ ਵਧਾ ਦਿੱਤਾ ਹੈ।

ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਾਉਣ ਵਾਲੀ ਕੁੜੀ ਦੇ ਪਰਿਵਾਰ ਨੇ ਮੁੰਡੇ ਨੂੰ ਕੀਤਾ ਅਗਵਾ, ਘਰ 'ਚ ਬੰਨ੍ਹ ਕੇ ਕੀਤੀ ਕੁੱਟਮਾਰ

ਹਾਈਕੋਰਟ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਜੇਕਰ ਉਹ ਵਿਦੇਸ਼ ਜਾਣਾ ਚਾਹੁੰਦੇ ਹਨ ਤਾਂ ਇਸ ਦੇ ਲਈ ਉਨ੍ਹਾਂ ਨੂੰ ਅਦਾਲਤ ਤੋਂ ਇਜਾਜ਼ਤ ਲੈਣੀ ਪਵੇਗੀ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

Babita

This news is Content Editor Babita