ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਨਹੀਂ ਮਿਲੀ ਰਾਹਤ
Monday, Oct 17, 2022 - 04:14 PM (IST)
ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਅਦਾਲਤ ਨੇ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਮਾਮਲੇ 'ਚ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਖ਼ੁਰਾਕ ਅਤੇ ਸਪਲਾਈ ਵਿਭਾਗ 'ਚ ਕਰੋੜਾਂ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘਪਲੇ 'ਚ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਵੱਡੀ ਸਿਹਤ ਚੁਣੌਤੀ, ਹੈਰਾਨ ਕਰ ਦੇਵੇਗੀ ਇਹ ਰਿਪੋਰਟ
ਆਸ਼ੂ ਨੇ ਇਸ ਮਾਮਲੇ ਨੂੰ ਲੈ ਕੇ ਲੁਧਿਆਣਾ ਟ੍ਰਾਇਲ ਕੋਰਟ 'ਚ ਜ਼ਮਾਨਤ ਪਟੀਸ਼ਨ ਪਾਈ ਸੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ। ਇਸ ਤੋਂ ਬਾਅਦ ਭਾਰਤ ਭੂਸ਼ਣ ਆਸੂ ਹਾਈਕੋਰਟ ਪੁੱਜੇ ਸਨ ਅਤੇ ਉਨ੍ਹਾਂ ਨੇ ਅਦਾਲਤ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ