ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ (ਵੀਡੀਓ)

Sunday, Oct 16, 2022 - 11:09 AM (IST)

ਚੰਡੀਗੜ੍ਹ (ਵੈੱਬ ਡੈਸਕ, ਨਿਆਮੀਆਂ, ਪਰਦੀਪ) : ਵਿਜੀਲੈਂਸ ਬਿਊਰੋ ਪੰਜਾਬ ਨੇ ਬੀਤੀ ਦੇਰ ਰਾਤ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏ. ਆਈ. ਜੀ.) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰ ਰਹੇ ਸਨ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਨਿਰਦੇਸ਼ਕ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਾਬਕਾ ਮੰਤਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਏ. ਆਈ. ਜੀ. ਉਡਣ ਦਸਤਾ, ਪੰਜਾਬ ਮਨਮੋਹਨ ਕੁਮਾਰ ਦੇ ਬਿਆਨਾਂ 'ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ-8 ਅਧੀਨ ਐੱਫ. ਆਈ. ਆਰ. ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦਫ਼ਤਰ 'ਚ ਹੁਣ ਨਹੀਂ ਲਿਆ ਜਾ ਸਕੇਗਾ ਮੁਫ਼ਤ ਬਰਫ਼ੀ ਤੇ ਪਨੀਰ ਪਕੌੜਿਆਂ ਦਾ ਸੁਆਦ

ਉਨ੍ਹਾਂ ਨੇ ਅੱਗੇ ਦੱਸਿਆ ਕਿ ਏ. ਆਈ. ਜੀ. ਮਨਮੋਹਨ ਕੁਮਾਰ ਨੇ ਬਿਊਰੋ ਨੂੰ ਸ਼ਿਕਾਇਤ ਕੀਤੀ ਹੈ ਕਿ ਅਰੋੜਾ ਨੇ 14 ਅਕਤੂਬਰ, 2022 ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਖ਼ਿਲਾਫ਼ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਮਦਦ ਕਰਨ ਲਈ ਉਨ੍ਹਾਂ ਨੂੰ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਸਾਬਕਾ ਮੰਤਰੀ ਨੇ ਅਗਲੇ ਦਿਨ 15 ਅਕਤੂਬਰ, 2022 ਨੂੰ 50 ਲੱਖ ਰੁਪਏ ਮੌਕੇ 'ਤੇ ਦੇਣ ਅਤੇ ਬਕਾਇਆ ਰਕਮ ਬਾਅਦ ਵਿੱਚ ਦੇਣ ਦੀ ਗੱਲ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਕੈਂਪਸ 'ਚ ਮੁੰਡਿਆਂ ਦੇ ਹੋਸਟਲ 'ਚ ਚੱਲੀ ਗੋਲੀ, ਮੌਕੇ 'ਤੇ ਪੁੱਜੀ ਪ

PunjabKesari

ਉਨ੍ਹਾਂ ਦੱਸਿਆ ਕਿ ਏ. ਆਈ. ਜੀ ਨੇ ਇਸ ਬਾਰੇ ਮੁੱਖ ਡਾਇਰੈਕਟਰ ਨੂੰ ਜਾਣੂੰ ਕਰਵਾ ਦਿੱਤਾ, ਜਿਨ੍ਹਾਂ ਨੇ ਸਾਬਕਾ ਮੰਤਰੀ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ। ਇਸ ਮਾਮਲੇ ਵਿੱਚ ਅਰੋੜਾ ਨੂੰ ਰਿਸ਼ਵਤ ਦਿੰਦੇ ਹੋਏ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 50 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News