ਪੰਜਾਬ ਦੇ 8 ਸਾਬਕਾ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਤਿਆਰੀ! ਜਾਣੋ ਪੂਰਾ ਮਾਮਲਾ
Sunday, Jun 12, 2022 - 02:27 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ 8 ਦੇ ਕਰੀਬ ਸਾਬਕਾ ਵਿਧਾਇਕਾਂ ਖ਼ਿਲਾਫ਼ ਜਲਦੀ ਹੀ ਕੇਸ ਦਰਜ ਕੀਤਾ ਜਾ ਸਕਦਾ ਹੈ। ਦਰਅਸਲ ਇਨ੍ਹਾਂ ਵਿਧਾਇਕਾਂ 'ਤੇ ਸਰਕਾਰੀ ਫਲੈਟਾਂ 'ਤੇ ਨਾਜਾਇਜ਼ ਤੌਰ 'ਤੇ ਕਬਜ਼ਾ ਕਰਨ ਦੇ ਦੋਸ਼ ਹਨ ਅਤੇ ਵਿਧਾਇਕਾਂ ਵੱਲੋਂ ਫਲੈਟਾਂ ਦਾ ਕਬਜ਼ਾ ਨਹੀਂ ਛੱਡਿਆ ਜਾ ਰਿਹਾ ਹੈ। ਇਸ ਕਾਰਨ ਵਿਧਾਨ ਸਭ ਵੱਲੋਂ ਲਗਾਤਾਰ ਇਨ੍ਹਾਂ ਨੂੰ ਨੋਟਿਸ ਭੇਜਿਆ ਜਾ ਰਿਹਾ ਹੈ। ਅਜਿਹੇ 'ਚ ਜੇਕਰ ਹੁਣ ਵੀ ਉਕਤ ਵਿਧਾਇਕ ਇਹ ਫਲੈਟ ਖ਼ਾਲੀ ਨਹੀਂ ਕਰਦੇ ਤਾਂ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਸਲਾ ਰੱਖਣ ਦੇ ਸ਼ੌਕੀਨ ਪੰਜਾਬੀ, ਲਾਈਸੈਂਸੀ ਹਥਿਆਰਾਂ ਦੇ ਮਾਮਲੇ ’ਚ ਪੰਜਾਬ ਦਾ ਦੇਸ਼ ਭਰ ’ਚੋਂ ਤੀਜਾ ਸਥਾਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਇਸ ਮਾਮਲੇ 'ਚ ਸਖ਼ਤ ਕਾਰਵਾਈ ਕਰਨ ਲਈ ਸਿਧਾਂਤਕ ਇਜਾਜ਼ਤ ਵੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਵਾਲੇ ਵਿਧਾਇਕਾਂ ਨੂੰ ਚੰਡੀਗੜ੍ਹ ਵਿਖੇ ਬਹੁਤ ਹੀ ਘੱਟ ਕਿਰਾਏ 'ਤੇ ਸਰਕਾਰੀ ਫਲੈਟ ਦਿੱਤਾ ਜਾਂਦਾ ਹੈ। ਇਹ ਸਰਕਾਰੀ ਫਲੈਟ ਵਿਧਾਇਕ ਨੂੰ ਉਸ ਦੇ ਕਾਰਜਕਾਲ ਦੌਰਾਨ ਹੀ ਦਿੱਤਾ ਜਾਂਦਾ ਹੈ ਅਤੇ ਵਿਧਾਇਕ ਤੋਂ ਸਾਬਕਾ ਵਿਧਾਇਕ ਹੋਣ 'ਤੇ ਇਸ ਸਰਕਾਰੀ ਫਲੈਟ ਨੂੰ ਖ਼ਾਲੀ ਕਰਨਾ ਪੈਂਦਾ ਹੈ ਤਾਂ ਜੋ ਹੋਰ ਜਿੱਤ ਕੇ ਆਏ ਵਿਧਾਇਕਾਂ ਨੂੰ ਰਹਿਣ ਲਈ ਇਹ ਸਰਕਾਰੀ ਫਲੈਟ ਅਲਾਟ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਧਰਮਸੋਤ ਤੇ ਗਿਲਜੀਆਂ ਮਗਰੋਂ ਹੁਣ ਇਸ ਸਾਬਕਾ ਮੰਤਰੀ ਖ਼ਿਲਾਫ਼ ਜਾਂਚ ਕਰੇਗੀ ਵਿਜੀਲੈਂਸ!
ਇਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਦੇ ਵੱਡੀ ਗਿਣਤੀ 'ਚ ਵਿਧਾਇਕਾਂ ਦੀ ਹਾਰ ਹੋਈ ਸੀ ਅਤੇ 92 ਸੀਟਾਂ 'ਤੇ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕਰਦੇ ਹੋਏ ਵਿਧਾਨ ਸਭਾ 'ਚ ਐਂਟਰੀ ਮਾਰੀ ਸੀ। ਇਸ ਤੋਂ ਬਾਅਦ ਅਕਾਲੀ ਦਲ ਤੇ ਕਾਂਗਰਸ ਦੇ ਹਾਰੇ ਹੋਏ ਵਿਧਾਇਕਾਂ ਨੂੰ ਨੋਟਿਸ ਜਾਰੀ ਕਰਕੇ ਫਲੈਟਾ ਖ਼ਾਲੀ ਕਰਨ ਲਈ ਕਿਹਾ ਗਿਆ ਸੀ ਪਰ ਵਿਧਾਇਕਾਂ ਵੱਲੋਂ ਇਹ ਫਲੈਟ ਖ਼ਾਲੀ ਨਹੀਂ ਕੀਤੇ ਜਾ ਰਹੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ