ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਰੋਕੀ, ਰਾਜਪਾਲ ਦੇ ਫ਼ੈਸਲੇ ਦੀ ਉਡੀਕ
Saturday, Jul 23, 2022 - 12:54 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਦੇ ਇਕ ਵਿਧਾਇਕ ਇਕ ਪੈਨਸ਼ਨ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ ਦੀ ਉਡੀਕ ਹੈ। ਇਸ ਦੌਰਾਨ ਸਰਕਾਰ ਨੇ ਸਾਬਕਾ ਵਿਧਾਇਕਾਂ ਨੂੰ ਮਿਲ ਰਹੀ ਪੈਨਸ਼ਨ ਦੀ ਅਦਾਇਗੀ ਬੀਤੀ ਮਾਰਚ ਤੋਂ ਰੋਕ ਦਿੱਤੀ ਹੈ। ਸੂਬਾ ਸਰਕਾਰ ਨੇ ਬੀਤੀ 30 ਜੂਨ ਨੂੰ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਇਸ ਬਿੱਲ ਨੂੰ ਪਾਸ ਕਰਕੇ ਰਾਜਪਾਲ ਦੀ ਸਹਿਮਤੀ ਲਈ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਮੋਗਾ ਦੀ ਕੁੜੀ ਨੇ ਅੱਧੀ ਰਾਤ ਘਰ ਬਾਹਰ ਕੀਤੀ ਖ਼ੁਦਕੁਸ਼ੀ
ਤਿੰਨ ਹਫ਼ਤੇ ਬੀਤ ਜਾਣ 'ਤੇ ਵੀ ਰਾਜਪਾਲ ਵੱਲੋਂ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ। ਨਿਯਮਾਂ ਮੁਤਾਬਕ ਰਾਜਪਾਲ ਦੀ ਸਹਿਮਤੀ ਤੋਂ ਬਾਅਦ ਇਸ ਬਿੱਲ ਨੂੰ ਅਧਿਸੂਚਿਤ ਕੀਤਾ ਜਾਵੇਗਾ। ਰਾਜਪਾਲ ਕੋਲ ਬਿੱਲ ਪੈਂਡਿੰਗ ਹੋਣ ਦੇ ਬਾਵਜੂਦ ਸੂਬਾ ਸਰਕਾਰ ਨੇ ਸਾਬਕਾ ਵਿਧਾਇਕਾਂ ਦੀ ਮਾਰਚ 2022 ਤੋਂ ਮਹੀਨੇਵਾਰ ਪੈਨਸ਼ਨ ਦਾ ਭੁਗਤਾਨ ਰੋਕ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਖ਼ੁਦ ਨਸ਼ੇ ਦੀ ਦਲਦਲ 'ਚ, ਲੁਧਿਆਣਾ 'ਚ ਡਿਊਟੀ ਦੇ ਰਿਹਾ ਹੈੱਡ ਕਾਂਸਟੇਬਲ ਭੁੱਕੀ ਸਣੇ ਗ੍ਰਿਫ਼ਤਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ