ਵੱਡਾ ਐਲਾਨ! ਪੰਜਾਬ ਦੇ ਇਨ੍ਹਾਂ ਸ਼ਹਿਰਾਂ ''ਚ ਸਾਰਿਆਂ ਲਈ Free Local Transportation, ਨਹੀਂ ਲੱਗੇਗਾ ਕਿਰਾਇਆ
Tuesday, Nov 25, 2025 - 02:29 PM (IST)
ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ): ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਪਵਿੱਤਰ ਐਲਾਨੇ ਗਏ ਤਿੰਨ ਸ਼ਹਿਰਾਂ ਵਿਚ Local Transportation ਮੁਫ਼ਤ ਕਰਨ ਦਾ ਐਲਾਨ ਕੀਤਾ ਹੈ। CM ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 'ਸਰਬੱਤ ਦੇ ਭਲੇ ਦੀ ਅਰਦਾਸ' ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਵਿਚ ਗੁਰੂਧਾਮਾਂ 'ਤੇ ਜਾਣ ਲਈ ਈ-ਰਿਕਸ਼ਾ, ਮਿੰਨੀ ਬੱਸਾਂ ਤੇ ਹੋਰ ਆਵਾਜਾਈ ਸਹੂਲਤਾਂ ਸਾਰਿਆਂ ਲਈ ਮੁਫ਼ਤ ਹੋਣਗੀਆਂ। ਇਨ੍ਹਾਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
