Punjab: ਸ਼ੁੱਕਰਵਾਰ ਦੀ ਛੁੱਟੀ ਹੋਈ ਰੱਦ! ਸਾਹਮਣੇ ਆਈ ਵੱਡੀ ਵਜ੍ਹਾ

Thursday, Aug 14, 2025 - 03:37 PM (IST)

Punjab: ਸ਼ੁੱਕਰਵਾਰ ਦੀ ਛੁੱਟੀ ਹੋਈ ਰੱਦ! ਸਾਹਮਣੇ ਆਈ ਵੱਡੀ ਵਜ੍ਹਾ

ਲੁਧਿਆਣਾ (ਹਿਤੇਸ਼): 15 ਅਗਸਤ ਯਾਨੀ ਸ਼ੁੱਕਰਵਾਰ ਨੂੰ ਦੇਸ਼ ਦਾ 79ਵਾਂ ਅਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਕਾਰਨ ਸਮੂਹ ਸਕੂਲਾਂ-ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਐਲਾਨੀ ਗਈ ਹੈ। ਉੱਥੇ ਹੀ ਨਗਰ ਨਿਗਮ ਲੁਧਿਆਣਾ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 15 ਅਗਸਤ ਨੂੰ ਦਫ਼ਤਰ ਖੁੱਲ੍ਹੇ ਰੱਖਣ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਵਿਆਜ-ਪੈਨਲਟੀ ਤੋਂ ਬਗੈਰ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਿਚ ਕੋਈ ਦਿੱਕਤ ਪ੍ਰੇਸ਼ਾਨੀ ਨਾ ਆਵੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!

ਇੱਥੇ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ ਵਿਆਜ ਪਨੈਲਟੀ ਦੀ ਮੁਆਫ਼ੀ ਲਈ ਜੋ ਵਨ ਟਾਈਮ ਸੈਟਲਮੈਂਟ ਸਕੀਮ ਜਾਰੀ ਕੀਤੀ ਗਈ ਸੀ, ਉਸ ਦੀ ਡੈੱਡਲਾਈਨ ਉਂਝ ਤਾਂ 31 ਜੁਲਾਈ ਨੂੰ ਹੀ ਖ਼ਤਮ ਹੋ ਗਈ ਸੀ, ਪਰ ਲੋਕਲ ਬਾਡੀਜ਼ ਵਿਭਾਗ ਵੱਲੋਂ ਇਸ ਯੋਜਨਾ ਨੂੰ 15 ਅਗਸਤ ਤਕ ਐਕਸੈਂਟਸ਼ਨ ਦਿੱਤੀ ਗਈ। ਇਸ ਲਈ ਵਿਆਜ ਪਨੈਲਟੀ ਦੀ ਮੁਆਫ਼ੀ ਨਾਲ ਵੱਡੇ ਪੱਧਰ 'ਤੇ ਬਕਾਇਆ ਪ੍ਰਾਪਰਟੀ ਟੈਕਸ ਦੀ ਵਸੂਲੀ ਹੋਣ ਦਾ ਹਵਾਲਾ ਦਿੱਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 14 ਅਗਸਤ ਲਈ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ

ਹੁਣ ਇਸ ਪਾਲਿਸੀ ਦੀ ਵਧਾਈ ਗਈ ਡੈੱਡਲਾਈਨ 15 ਅਗਸਤ ਨੂੰ ਖ਼ਤਮ ਹੋਣ ਤੋਂ ਪਹਿਲਾਂ ਸਰਕਾਰ ਵੱਲੋਂ ਐਕਸਟੈਂਸ਼ਨ ਦੇਣ ਬਾਰੇ ਕੋਈ ਸਥਿਤੀ ਸਪਸ਼ਟ ਨਹੀਂ ਕੀਤੀ ਗਈ। ਇਸ ਦੇ ਮੱਦੇਨਜ਼ਰ ਨਗਰ ਨਿਗਮ ਵੱਲੋਂ 15 ਅਗਸਤ ਨੂੰ ਛੁੱਟੀ ਦੇ ਬਾਵਜੂਦ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਦਫ਼ਤਰ ਖੁੱਲ੍ਹੇ ਰੱਖਣ ਦਾ ਫ਼ੈਸਲਾ ਲਿਆ ਹੈ। ਇਸ ਦੀ ਪੁਸ਼ਟੀ ਅਡੀਸ਼ਨਲ ਕਮਿਸ਼ਨਰ ਪਰਮਦੀਪ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਿਆਜ ਪਨੈਲਟੀ ਦੀ ਮੁਆਫ਼ੀ ਨਾਲ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ 15 ਅਗਸਤ ਨੂੰ ਸੁਵਿਧਾ ਕੇਂਦਰ ਖੁੱਲ੍ਹੇ ਰਹਿਣਗੇ ਤੇ ਪ੍ਰਾਪਰਟੀ ਟੈਕਸ ਬ੍ਰਾਂਚ ਦੇ ਅਧਿਕਾਰੀਆਂ ਨੂੰ ਛੁੱਟੀ ਵਾਲੇ ਦਿਨ ਵੀ ਦਫ਼ਤਰ ਬੁਲਾਇਆ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News