ਬੇਸ਼ਰਮੀ ਦੀਆਂ ਹੱਦਾਂ ਪਾਰ, ਜਨਮ ਦਿਨ ਮਨਾਉਣ ਆਏ ਦੋਸਤਾਂ ਨੇ ਦੋਹਾਂ ਭੈਣਾਂ ਨਾਲ...
Sunday, Jan 05, 2025 - 12:25 PM (IST)
ਸਿੱਧਵਾਂ ਬੇਟ (ਚਾਹਲ)- ਦੋ ਦੋਸਤਾਂ ਵੱਲੋਂ ਜਨਮ ਦਿਨ ਮਨਾਉਣ ਬਹਾਨੇ ਦੋ ਨਾਬਾਲਿਗ ਭੈਣਾਂ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਪੀੜਤ ਲੜਕੀਆਂ ਦੀ ਮਾਂ ਦੇ ਬਿਆਨਾਂ ’ਤੇ ਕਥਿਤ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗਣਗੀਆਂ ਆਨਲਾਈਨ ਕਲਾਸਾਂ, ਸਰਦੀ ਦੀਆਂ ਛੁੱਟੀਆਂ ਵਧਣ ਮਗਰੋਂ ਨਵਾਂ ਫ਼ੈਸਲਾ
ਸਬ-ਇੰਸਪੈਕਟਰ ਕਮਲਜੀਤ ਕੌਰ ਨੇ ਦੱਸਿਆ ਕਿ ਲੜਕੀਆਂ ਦੀ ਮਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਰਾਹੀਂ ਦੱਸਿਆ ਕਿ ਪਿਛਲੇ ਸਾਲ 19 ਦਸੰਬਰ ਨੂੰ ਜਦੋਂ ਦੋਵੇਂ ਲੜਕੀਆਂ ਸਕੂਲ ’ਚੋਂ ਛੁੱਟੀ ਤੋਂ ਬਾਅਦ ਆਪਣੇ ਘਰ ਜਾ ਰਹੀਆਂ ਸਨ ਤਾਂ ਹਰਮਨ ਸਿੰਘ ਪੁੱਤਰ ਰੁਲਦੂ ਸਿੰਘ ਅਤੇ ਹਰਵਿੰਦਰ ਸਿੰਘ ਉਰਫ ਵਾਰਿਸ ਪੁੱਤਰ ਬਲਵੀਰ ਸਿੰਘ ਵਾਸੀ ਗੋਰਸੀਆਂ ਕਾਦਰ ਬਖਸ਼ ਮੇਰੀ ਇਕ ਲੜਕੀ ਦਾ ਜਨਮ ਦਿਨ ਮਨਾਉਣ ਲਈ ਕੇਕ ਲੈ ਕੇ ਆਏ। ਜਨਮ ਦਿਨ ਮਨਾਉਣ ਦਾ ਬਹਾਨਾ ਬਣਾ ਕੇ ਉਹ ਦੋਹਾਂ ਲੜਕੀਆਂ ਨੂੰ ਮੋਟਰਸਾਈਕਲਾਂ ’ਤੇ ਪਿੰਡ ਗੋਰਸੀਆਂ ਕਾਦਰ ਬਖਸ਼ ਦੇ ਸੂਏ ਦੀਆਂ ਝਾੜੀਆਂ ਵਿਚ ਲੈ ਗਏ ਤੇ ਜਬਰ-ਜ਼ਿਨਾਹ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ, ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ
ਸਬ-ਇੰਸਪੈਕਟਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8