ਪੰਜਾਬ ''ਚ ਹੋ ਰਹੀ ਗੈਂਗਵਾਰ, ਗੈਂਗਸਟਰ ਲਗਾਤਾਰ ਦੇ ਰਹੇ ਧਮਕੀਆਂ, ਲੋਕ ਸਭਾ ''ਚ ਬੋਲੇ ਰਾਜਾ ਵੜਿੰਗ

Thursday, Dec 11, 2025 - 12:54 PM (IST)

ਪੰਜਾਬ ''ਚ ਹੋ ਰਹੀ ਗੈਂਗਵਾਰ, ਗੈਂਗਸਟਰ ਲਗਾਤਾਰ ਦੇ ਰਹੇ ਧਮਕੀਆਂ, ਲੋਕ ਸਭਾ ''ਚ ਬੋਲੇ ਰਾਜਾ ਵੜਿੰਗ

ਨਵੀਂ ਦਿੱਲ/ ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ 'ਚ ਪੰਜਾਬ 'ਚ ਹੋ ਰਹੀ ਗੈਂਗਵਾਰ, ਗੈਂਗਸਟਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ। ਲੋਕ ਸਭਾ ਵਿਚ ਬੋਲਦੇ ਹੋਏ ਰਾਜਾ ਵੜਿੰਗ ਨੇ ਕਿਹਾ ਮੈਂ ਸਦਨ ਦਾ ਧਿਆਨ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਕੇਂਦਰਿਤ ਕਰਨਾ ਚਾਹੁੰਦਾ ਹਾਂ। ਪੂਰਾ ਪੰਜਾਬ ਇਸ ਸਮੇਂ ਡਰ ਦੇ ਮਾਹੌਲ ਵਿਚ ਜੀਅ ਰਿਹਾ ਹੈ। ਪੰਜਾਬ ਦੇ ਅੰਦਰ ਰਹਿਣ ਵਾਲੇ ਹਰੇਕ ਵਿਅਕਤੀ ਨੂੰ ਕਦੇ ਵਿਦੇਸ਼ਾਂ ਤੋਂ ਜਾਂ ਕਦੇ ਜੇਲ੍ਹਾਂ ਵਿਚੋਂ ਧਮਕੀ ਭਰੇ ਫੋਨ ਆ ਰਹੇ ਹਨ। ਇਹ ਲੋਕ ਫਿਰੌਤੀ ਦੀ ਮੰਗ ਕਰਕੇ ਉਨ੍ਹਾਂ ਨੂੰ ਡਰਾ-ਧਮਕਾ ਰਹੇ ਹਨ।

ਪੜ੍ਹੋ ਇਹ ਵੀ - UP 'ਚ ਹੋ ਗਿਆ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ

ਰਾਜਾ ਵੜਿੰਗ ਨੇ ਕਿਹਾ ਫਿਰੌਤੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਰੋਜ਼ਾਨਾਂ ਕਿਸੇ ਨਾ ਕਿਸੇ ਇਕ ਵਿਅਕਤੀ ਦਾ ਸ਼ਰੇਆਮ ਕਤਲ ਕਰ ਦਿੱਤਾ ਜਾਂਦਾ ਹੈ। ਰੋਜ਼ਾਨਾਂ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਕਰਕੇ ਪੰਜਾਬ ਦੇ ਲੋਕ, ਵਪਾਰੀ ਡਰ ਦੇ ਮਾਹੌਲ ਵਿਚ ਹਨ। ਰਾਜਾ ਵੜਿੰਗ ਨੇ ਕਿਹਾ ਕਿ ਬੀਤੇ ਦਿਨੀਂ ਲੁਧਿਆਣਾ ਵਿਚ ਇਕ ਵਿਆਹ ਸਮਾਗਮ ਦੌਰਾਨ ਵੀ ਵੱਡੀ ਘਟਨਾ ਵਾਪਰੀ। ਸਮਾਗਮ ਵਿਚ ਦੁਪਹਿਰ ਦੇ ਸਮੇਂ ਸ਼ਰੇਆਮ 2 ਧਿਰਾਂ ਵਿਚਾਲੇ ਗੈਂਗਵਾਰ ਹੋਈ। ਦੋਵਾਂ ਧਿਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ। ਇਸ ਗੈਂਗਵਾਰ ਦੌਰਾਨ ਸਮਾਗਮ ਵਿਚ ਆਏ ਲੋਕਾਂ ਅਤੇ ਰਿਸ਼ਤੇਦਾਰਾਂ ਨੇ ਟੇਬਲਾਂ ਦੇ ਹੇਠਾਂ ਲੁੱਕ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ।

ਪੜ੍ਹੋ ਇਹ ਵੀ - ਸਕੂਲਾਂ ਦਾ ਬਦਲਿਆ ਸਮਾਂ, ਜਾਣੋ 8ਵੀਂ ਤੱਕ ਦੇ ਬੱਚਿਆਂ ਦੀ ਕੀ ਹੈ ਨਵੀਂ Timing

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਵਿਆਹ ਵਿਚ ਆਏ ਦੋ ਲੋਕਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਇਸ ਤੋਂ ਇਲਾਵਾ ਅਕਾਲੀ ਦਲ ਦੀ ਪਾਰਟੀ ਨੇ ਇਕ ਚੋਣ ਲੜਨ ਲਈ ਇਕ ਗੈਂਗਸਟਰ ਨੂੰ ਟਿਕਟ ਦੇ ਦਿੱਤੀ ਹੈ। ਹੁਣ ਗੈਂਗਸਟਰ ਸਿਆਸਤ ਵਿਚ ਵੀ ਫੋਨ ਕਰਕੇ ਸਰਪੰਚਾਂ ਨੂੰ ਵੋਟ ਲੈਣ ਲਈ ਧਮਕੀਆਂ ਦਿੰਦੇ ਹਨ। ਕੇਂਦਰ ਦੀ ਸਰਕਾਰ ਤੋਂ ਮੈਂ ਅਪੀਲ ਕਰਦਾ ਹਾਂ ਕਿ ਨਾਮੀ ਗੈਂਗਸਟਰ, ਜੋ ਗੁਜਰਾਤ ਦੀਆਂ ਜੇਲ੍ਹਾਂ 'ਚ ਬੈਠੇ ਹਨ, ਉਨ੍ਹਾਂ ਨੂੰ ਪ੍ਰੋਟੈਕਸ਼ਨ ਵਰੰਟ 'ਤੇ ਲਿਆਉਣ ਲਈ ਕਾਨੂੰਨ ਬਣਾ ਦਿੱਤਾ ਗਿਆ ਹੈ ਕਿ ਗੁਜਰਾਤ ਤੋਂ ਬਾਹਰ ਨਹੀਂ ਲੈ ਕੇ ਜਾ ਸਕਦੇ। ਅਜਿਹੀ ਸੂਰਤ ਵਿਚ ਪੰਜਾਬ ਸੜ ਰਿਹਾ ਹੈ। ਦੂਜੇ ਪਾਸੇ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਚੁੱਪ ਕਰਕੇ ਬੈਠੀਆਂ ਹੋਈਆਂ ਹਨ। 

ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਬਣ ਰਿਹਾ ਦੁਰਲੱਭ ਸੰਯੋਗ, ਭੁੱਲ ਕੇ ਨਾ ਕਰੋ ਇਹ ਗਲਤੀਆਂ

ਧਮਕੀਆਂ ਸਿਰਫ਼ ਆਮ ਲੋਕਾਂ ਨੂੰ ਹੀ ਨਹੀਂ ਆਉਂਦੀਆਂ, ਸਗੋਂ ਸਿਆਸਤਦਾਨਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵੀ ਮਿਲ ਰਹੀਆਂ ਹਨ। ਪੰਜਾਬ ਅਤੇ ਕੇਂਦਰ ਦੀ ਪੁਲਸ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਚੁੱਪ ਕਰਕੇ ਦੇਖ ਰਹੀ ਹੈ ਅਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਮੈਂ ਅਪੀਲ ਕਰਦਾ ਹਾਂ ਕਿ ਸਰਕਾਰ ਇਸ ਸਮੱਸਿਆ ਵੱਲ ਆਪਣਾ ਧਿਆਨ ਕੇਂਦਰਿਤ ਕਰੇ ਅਤੇ ਪੰਜਾਬ ਨੂੰ ਬਚਾਉਣ ਦੀ ਕੋਸ਼ਿਸ਼ ਕਰੇ।

ਪੜ੍ਹੋ ਇਹ ਵੀ - ਮੁੜ ਮਹਿੰਗਾ ਹੋਇਆ Gold-Silver, ਕੀਮਤਾਂ ਨੇ ਤੋੜੇ ਰਿਕਾਰਡ

 


author

rajwinder kaur

Content Editor

Related News