ਪੰਜਾਬ 'ਚ ਧਮਾਕਾ! ਲੋਕਾਂ ਨੂੰ ਪਈਆਂ ਭਾਜੜਾਂ
Tuesday, Oct 29, 2024 - 08:11 AM (IST)
ਬਠਿੰਡਾ (ਵਿਜੈ ਵਰਮਾ): ਸ਼ਹਿਰ ਦੇ ਵਿਚਕਾਰ ਗਣੇਸ਼ ਨਗਰ ਬੱਸ ਅੱਡੇ ਦੇ ਨੇੜੇ ਇਕ ਵੱਡਾ ਹਾਦਸਾ ਟਲ ਗਿਆ, ਜਦੋਂ ਗੁਜਰਾਤ ਗੈਸ ਪਾਈਪਲਾਈਨ ਵਿਚ ਲੀਕੇਜ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਇਹ ਘਟਨਾ ਰਾਤ 9 ਵਜੇ ਦੇ ਕਰੀਬ ਵਾਪਰੀ, ਜਿਸ ਨਾਲ ਇਲਾਕੇ 'ਚ ਭਾਜੜਾਂ ਪੈ ਗਈਆਂ ਅਤੇ ਲੋਕਾਂ 'ਚ ਦਹਿਸ਼ਤ ਫੈਲ ਗਈ। ਮੌਕੇ ਦੇ ਗਵਾਹਾਂ ਮੁਤਾਬਕ, ਪਾਈਪਲਾਈਨ 'ਚੋਂ ਅਚਾਨਕ ਗੈਸ ਦਾ ਧੂੰਆਂ ਨਿਕਲਦਾ ਦੇਖਿਆ ਗਿਆ, ਜਿਸ ਤੋਂ ਫੌਰਨ ਬਾਅਦ ਧਮਾਕਾ ਹੋਇਆ। ਖੁਸ਼ਕਿਸਮਤੀ ਨਾਲ, ਇਸ ਹਾਦਸੇ ਵਿਚ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ ਨੂੰ ਲੱਗੀ ਭਿਆਨਕ ਅੱਗ, ਮੱਚ ਗਏ ਭਾਂਬੜ
ਧਮਾਕੇ ਦੇ ਤੁਰੰਤ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ ਅਤੇ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕੀਤਾ। ਗੈਸ ਸਪਲਾਈ ਨੂੰ ਤੁਰੰਤ ਬੰਦ ਕਰਕੇ ਲੀਕ ਨੂੰ ਕਾਬੂ ਕੀਤਾ ਗਿਆ, ਜਿਸ ਨਾਲ ਸਥਿਤੀ ਤੇਜ਼ੀ ਨਾਲ ਸੰਭਾਲੀ ਗਈ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਧੂੰਏ ਨੂੰ ਕਾਬੂ ਕੀਤਾ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾ ਲਿਆ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ, ਪਰ ਅਧਿਕਾਰੀਆਂ ਦੀ ਫੌਰੀ ਕਾਰਵਾਈ ਨਾਲ ਸਥਿਤੀ ਤੇਜ਼ੀ ਨਾਲ ਸਮਾਨਯ ਹੋ ਗਈ। ਸਥਾਨਕ ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਅਣਚਾਹੀ ਸਥਿਤੀ 'ਚ ਤੁਰੰਤ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕਰਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਆ ਸਕਦੀ ਹੈ ਕਿੱਲਤ! ਫਿੱਕੀ ਪੈ ਸਕਦੀ ਹੈ ਦੀਵਾਲੀ
ਪ੍ਰਸ਼ਾਸਨਕ ਜਾਂਚ ਜਾਰੀ
ਇਸ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਪਾਈਪਲਾਈਨ 'ਚ ਲੀਕ ਕਿਵੇਂ ਹੋਈ ਅਤੇ ਭਵਿੱਖ 'ਚ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਕੀਹ ਸਾਵਧਾਨੀਆਂ ਕੀਤੀਆਂ ਜਾ ਸਕਦੀਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8