ਵੱਡੀ ਖ਼ਬਰ : ਪੰਜਾਬ ਨੂੰ ਮਿਲਿਆ ਨਵਾਂ ਐਡਵੋਕੇਟ ਜਨਰਲ, ਵਿਨੋਦ ਘਈ ਨੇ ਦੇ ਦਿੱਤਾ ਸੀ ਅਸਤੀਫ਼ਾ

Thursday, Oct 05, 2023 - 12:40 PM (IST)

ਵੱਡੀ ਖ਼ਬਰ : ਪੰਜਾਬ ਨੂੰ ਮਿਲਿਆ ਨਵਾਂ ਐਡਵੋਕੇਟ ਜਨਰਲ, ਵਿਨੋਦ ਘਈ ਨੇ ਦੇ ਦਿੱਤਾ ਸੀ ਅਸਤੀਫ਼ਾ

ਚੰਡੀਗੜ੍ਹ (ਰਮਨਦੀਪ ਸਿੰਘ ਸੋਢੀ) : ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਮਿਲ ਗਿਆ ਹੈ। ਦਰਅਸਲ ਅੱਜ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ 'ਚ ਨਵੇਂ ਐਡਵੋਕੇਟ ਜਨਰਲ ਨੂੰ ਕੈਬਨਿਟ ਵੱਲੋਂ ਪ੍ਰਵਾਨਗੀ ਦਿੱਤੀ ਗਈ। ਨਵੇਂ ਐਡਵੋਕੇਟ ਜਨਰਲ (ਏ. ਜੀ.) ਵਜੋਂ ਗੁਰਮਿੰਦਰ ਸਿੰਘ ਦੇ ਨਾਂ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ ਹੀ ਐੱਸ. ਵਾਈ. ਐੱਲ. ਦੇ ਮਸਲੇ ਨੂੰ ਲੈ ਕੇ ਵੀ ਮੀਟਿੰਗ 'ਚ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ : ਪੋਤੇ-ਪੋਤੀ ਸਣੇ ਸੜਕ ਪਾਰ ਕਰਦੇ ਦਾਦੇ 'ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ, ਸਾਹਮਣੇ ਖੜ੍ਹੇ ਪੁੱਤ ਦੀਆਂ ਨਿਕਲ ਗਈਆਂ ਚੀਕਾਂ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਇਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕਈ ਹੋਰ ਲੋਕ ਪੱਖੀ ਫ਼ੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੈਬਨਿਟ ਮੀਟਿੰਗ 'ਚ ਵਿਧਾਨ ਸਭਾ ਦਾ ਇਜਲਾਸ ਸੱਦਣ 'ਤੇ ਵੀ ਵਿਚਾਰ-ਚਰਚਾ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਰਿਟਾਇਰ ਹੋਣ ਵਾਲੇ ਅਧਿਆਪਕਾਂ ਲਈ ਆਈ ਅਹਿਮ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ

ਦੱਸਣਯੋਗ ਹੈ ਕਿ ਪੰਜਾਬ ਵਿਨੋਦ ਘਈ ਵੱਲੋਂ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਸਰਕਾਰ ਨੂੰ ਭੇਜਣ ਦੀ ਚਰਚਾ ਬੀਤੇ ਦਿਨ ਚੱਲਦੀ ਰਹੀ। ਬਾਅਦ 'ਚ ਵਿਨੋਦ ਘਈ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਗਿਆ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਨਵਾਂ ਐਡਵੋਕੇਟ ਜਨਰਲ ਲਾ ਦਿੱਤਾ ਗਿਆ ਹੈ।

PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News