ਪੰਜਾਬ ਨੂੰ ਮਿਲੇ ਨਵੇਂ ਐਡਵੋਕੇਟ ਜਨਰਲ, ਮਨਿੰਦਰਜੀਤ ਬੇਦੀ ਨੇ ਸੰਭਾਲੀ ਜ਼ਿੰਮੇਵਾਰੀ
Sunday, Mar 30, 2025 - 10:40 PM (IST)

ਚੰਡੀਗੜ੍ਹ (ਰਾਜੇਸ਼) : ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਅਹੁਦਾ ਸੰਭਾਲ ਲਿਆ। ਪੰਜਾਬ ਸਰਕਾਰ ਨੇ ਅੱਜ ਬੇਦੀ ਨੂੰ ਇਸ ਵੱਕਾਰੀ ਅਹੁਦੇ 'ਤੇ ਨਿਯੁਕਤ ਕੀਤਾ ਹੈ।
ਮਨਿੰਦਰਜੀਤ ਬੇਦੀ ਪਹਿਲਾਂ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਕਾਨੂੰਨ ਗ੍ਰੈਜੂਏਟ, ਬੇਦੀ ਪਹਿਲਾਂ ਪੰਜਾਬ ਸਰਕਾਰ ਦੇ ਪ੍ਰਸ਼ਾਸਕ ਜਨਰਲ ਅਤੇ ਅਧਿਕਾਰਤ ਟਰੱਸਟੀ ਦੇ ਅਹੁਦੇ 'ਤੇ ਵੀ ਰਹਿ ਚੁੱਕੇ ਹਨ। ਚਾਰਜ ਸੰਭਾਲਣ 'ਤੇ, ਬੇਦੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਅਹੁਦੇ ਦੀ ਸੇਵਾ ਸਮਰਪਣ ਭਾਵਨਾ ਨਾਲ ਕਰਨ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਪੰਜਾਬ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰੱਖਿਆ ਲਈ ਕਾਨੂੰਨੀ ਮਾਮਲਿਆਂ ਵਿੱਚ ਰਾਜ ਦੀ ਪ੍ਰਭਾਵਸ਼ਾਲੀ ਢੰਗ ਨਾਲ ਨੁਮਾਇੰਦਗੀ ਕਰਨਾ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8