ਪੰਜਾਬ ਨੂੰ ਨਵੀਂ ਵੰਦੇ ਭਾਰਤ ਐਕਸਪ੍ਰੈੱਸ ਦੀ ਮਿਲੀ ਸੌਗਾਤ, ਮਾਲਵਾ ਵਾਲਿਆਂ ਨੂੰ ਹੋਵੇਗਾ ਵੱਡਾ ਫ਼ਾਇਦਾ
Saturday, Nov 08, 2025 - 10:24 AM (IST)
ਜੈਤੋਂ/ਫਿਰੋਜ਼ਪੁਰ (ਰਘੂਨੰਦਨ ਪਰਾਸ਼ਰ) : ਪੰਜਾਬ ਵਾਸੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਦਰਅਸਲ ਉੱਤਰੀ ਰੇਲਵੇ ਦੇ ਫਿਰੋਜ਼ਪੁਰ ਅਤੇ ਨਵੀਂ ਦਿੱਲੀ ਵਿਚਕਾਰ ਇੱਕ ਨਵੀਂ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਸ਼ਨੀਵਾਰ ਨੂੰ ਚੱਲਣੀ ਸ਼ੁਰੂ ਹੋਈ ਹੋ ਗਈ ਹੈ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ। ਸੀਨੀਅਰ ਰੇਲਵੇ ਸੂਤਰਾਂ ਨੇ ਦੱਸਿਆ ਕਿ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਇਸ ਰੂਟ 'ਤੇ ਸਭ ਤੋਂ ਤੇਜ਼ ਚੱਲਣ ਵਾਲੀ ਪਹਿਲੀ ਰੇਲਗੱਡੀ ਹੈ, ਜੋ ਆਪਣੀ ਯਾਤਰਾ 6 ਘੰਟੇ 40 ਮਿੰਟਾਂ 'ਚ ਪੂਰੀ ਕਰੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਬੀਮਾਰੀ ਨੂੰ ਲੈ ਕੇ ਸਿਹਤ ਮੰਤਰੀ ਦਾ ਵੱਡਾ ਬਿਆਨ, ਦਿੱਤੇ ਸਖ਼ਤ ਨਿਰਦੇਸ਼
ਰੇਲਵੇ ਸੂਤਰਾਂ ਅਨੁਸਾਰ ਨਵੀਂ ਰੇਲਗੱਡੀ, ਜਿਸਦਾ ਨੰਬਰ 26461-26462 ਹੈ, ਫਿਰੋਜ਼ਪੁਰ-ਨਵੀਂ ਦਿੱਲੀ ਵਿਚਕਾਰ ਫਰੀਦਕੋਟ-ਬਠਿੰਡਾ ਰਾਹੀਂ ਚੱਲੇਗੀ। ਇਹ ਰੇਲਗੱਡੀ ਫਰੀਦਕੋਟ, ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ ਕੈਂਟ, ਪਾਣੀਪਤ ਅਤੇ ਨਵੀਂ ਦਿੱਲੀ ਸਟੇਸ਼ਨਾਂ 'ਤੇ ਦੋਵਾਂ ਦਿਸ਼ਾਵਾਂ 'ਚ ਰੁਕੇਗੀ। ਇਹ ਰੇਲਗੱਡੀ ਸਵੇਰੇ 7.35 ਵਜੇ ਫਿਰੋਜ਼ਪੁਰ ਤੋਂ ਚੱਲੇਗੀ ਅਤੇ ਦੁਪਹਿਰ 2.35 ਵਜੇ ਨਵੀਂ ਦਿੱਲੀ ਪਹੁੰਚੇਗੀ, ਜਦੋਂ ਕਿ ਇਹ ਨਵੀਂ ਦਿੱਲੀ ਤੋਂ ਸ਼ਾਮ 4 ਵਜੇ ਫਿਰੋਜ਼ਪੁਰ ਲਈ ਰਵਾਨਾ ਹੋਵੇਗੀ ਅਤੇ ਰਾਤ 10.35 ਵਜੇ ਉੱਥੇ ਪਹੁੰਚੇਗੀ।
ਇਹ ਵੀ ਪੜ੍ਹੋ : ਰਾਜਾ ਵੜਿੰਗ SC ਕਮਿਸ਼ਨ ਅੱਗੇ ਪੇਸ਼ ਹੋਣਗੇ ਜਾਂ ਨਹੀਂ! ਬੂਟਾ ਸਿੰਘ ਵਾਲੇ ਮਾਮਲੇ 'ਤੇ ਬੁਰੇ ਫਸੇ (ਵੀਡੀਓ)
ਰੇਲਵੇ ਮੰਤਰਾਲੇ ਦਾ ਕਹਿਣਾ ਹੈ ਕਿ ਇਸ ਨਵੀਂ ਰੇਲਗੱਡੀ ਤੋਂ ਵਪਾਰ, ਸੈਰ-ਸਪਾਟਾ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ, ਸਰਹੱਦੀ ਖੇਤਰਾਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ 'ਚ ਯੋਗਦਾਨ ਪਾਉਣ ਅਤੇ ਰਾਸ਼ਟਰੀ ਬਾਜ਼ਾਰਾਂ ਨਾਲ ਬਿਹਤਰ ਏਕੀਕਰਨ ਨੂੰ ਉਤਸ਼ਾਹਿਤ ਕਰਨ ਦੀ ਉਮੀਦ ਹੈ। ਇਸ ਦੇ ਨਾਲ ਹੀ ਰੇਲਵੇ ਵਿਭਾਗ ਨੇ ਟਰੇਨ ਨੰਬਰ 22485-22486 ਨਵੀਂ ਦਿੱਲੀ-ਮੋਗਾ ਨੂੰ ਲੁਧਿਆਣਾ ਇੰਟਰਸਿਟੀ ਐਕਸਪ੍ਰੈੱਸ ਰੇਲਗੱਡੀ ਰਾਹੀਂ ਫਿਰੋਜ਼ਪੁਰ ਤੱਕ ਵਧਾਉਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਜੋ ਕਿ ਅੱਜ ਤੋਂ ਸ਼ੁਰੂ ਹੋ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
