ਚੜ੍ਹਦੀ ਸਵੇਰ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਮੋਗਾ ਦੀ ਕੁੜੀ ਨੇ ਅੱਧੀ ਰਾਤ ਘਰ ਬਾਹਰ ਕੀਤੀ ਖ਼ੁਦਕੁਸ਼ੀ

Saturday, Jul 23, 2022 - 09:30 AM (IST)

ਚੜ੍ਹਦੀ ਸਵੇਰ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਮੋਗਾ ਦੀ ਕੁੜੀ ਨੇ ਅੱਧੀ ਰਾਤ ਘਰ ਬਾਹਰ ਕੀਤੀ ਖ਼ੁਦਕੁਸ਼ੀ

ਮੋਗਾ (ਗੋਪੀ ਰਾਊਕੇ) : ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਖਾਈ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪਿੰਡ ਖਾਈ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਨੇ ਕੈਨੇਡਾ ਸਥਿਤ ਆਪਣੇ ਘਰ ਦੇ ਬਾਹਰ ਖ਼ੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਬਲਾਕ ਰਹਿਣਗੇ ਹਾਈਵੇਅ, ਜਾਣੋ ਕਾਰਨ

PunjabKesari

ਜਸਪ੍ਰੀਤ ਕੌਰ ਕਰੀਬ 3 ਸਾਲ ਪਹਿਲਾਂ ਆਪਣਾ ਭਵਿੱਖ ਸੰਵਾਰਨ ਲਈ ਕੈਨੇਡਾ ਗਈ ਸੀ। ਜਸਪ੍ਰੀਤ ਕੌਰ ਨੇ ਕਿਸੇ ਕਾਰਨਾਂ ਕਾਰਨ ਟੋਰਾਂਟੋ 'ਚ ਅੱਧੀ ਰਾਤ ਮਗਰੋਂ ਘਰ ਦੇ ਬਾਹਰ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਮੰਕੀਪਾਕਸ' ਨੇ ਦਿੱਤੀ ਦਸਤਕ, ਸਕੂਲੀ ਬੱਚੇ ਦੀ ਰਿਪੋਰਟ ਆਈ ਪਾਜ਼ੇਟਿਵ

ਜਾਣਕਾਰੀ ਮੁਤਾਬਕ ਕੁੱਝ ਸਾਲ ਪਹਿਲਾਂ ਜਸਪ੍ਰੀਤ ਦਾ ਵਿਆਹ ਹੋਇਆ ਸੀ। ਖ਼ੁਦਕੁਸ਼ੀ ਦੇ ਕਾਰਨ ਕੀ ਰਹੇ, ਇਹ ਫਿਲਹਾਲ ਕੈਨੇਡਾ ਦੀ ਪੁਲਸ ਜਾਂਚ ਕਰ ਰਹੀ ਹੈ ਪਰ ਸਵੇਰੇ-ਸਵੇਰੇ ਪ੍ਰਾਪਤ ਹੋਈ ਇਸ ਦੁਖ਼ਦ ਖ਼ਬਰ ਕਾਰਨ ਪਿੰਡ 'ਚ ਸੋਗ ਦੀ ਲਹਿਰ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News