ਵਿਦੇਸ਼ੋਂ ਆਏ ਫੋਨ ਨੇ ਘਰ 'ਚ ਪੁਆਏ ਵੈਣ, ਇਟਲੀ ’ਚ ਹੁਸ਼ਿਆਰਪੁਰ ਜ਼ਿਲ੍ਹੇ ਦੀ ਕੁੜੀ ਦੀ ਸ਼ੱਕੀ ਹਾਲਾਤ ’ਚ ਮੌਤ

Thursday, Jun 30, 2022 - 06:21 PM (IST)

ਵਿਦੇਸ਼ੋਂ ਆਏ ਫੋਨ ਨੇ ਘਰ 'ਚ ਪੁਆਏ ਵੈਣ, ਇਟਲੀ ’ਚ ਹੁਸ਼ਿਆਰਪੁਰ ਜ਼ਿਲ੍ਹੇ ਦੀ ਕੁੜੀ ਦੀ ਸ਼ੱਕੀ ਹਾਲਾਤ ’ਚ ਮੌਤ

ਕੋਟ ਫਤੂਹੀ (ਬਹਾਦਰ ਖਾਨ)-ਪਿੰਡ ਨਡਾਲੋਂ ਦੇ ਸਾਬਕਾ ਸਰਪੰਚ ਜਸਵੀਰ ਸਿੰਘ ਭੱਟੀ ਦੀ ਕੁੜੀ ਪ੍ਰਿਆ ਪਵਾਰ (28 ਸਾਲ) ਦੀ ਬਰੇਸ਼ੀਆ (ਇਟਲੀ) ਵਿਚ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁੜੀ ਦੇ ਪਿਤਾ ਜਸਵੀਰ ਸਿੰਘ ਭੱਟੀ ਸਾਬਕਾ ਸਰਪੰਚ ਨਡਾਲੋਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪ੍ਰਿਆ ਦਾ ਵਿਆਹ ਕਰੀਬ 8 ਸਾਲ ਪਹਿਲਾਂ ਹੋਇਆ ਸੀ, ਜਿਸ ਦਾ ਇਕ 7 ਸਾਲ ਦਾ ਮੁੰਡਾ ਹੈ।

ਇਹ ਵੀ ਪੜ੍ਹੋ: ਖ਼ੂਨ ਹੋਇਆ ਚਿੱਟਾ, ਕਪੂਰਥਲਾ ਵਿਖੇ ਜ਼ਮੀਨ ਖ਼ਾਤਿਰ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ

ਉਹ ਆਪਣੇ ਸਹੁਰਾ ਪਰਿਵਾਰ ਨਾਲ ਬਰੇਸ਼ੀਆ (ਇਟਲੀ) ਵਿਖੇ ਰਹਿ ਰਹੀ ਸੀ। ਬੀਤੀ ਦੇਰ ਰਾਤ 12 ਵਜੇ ਉਨ੍ਹਾਂ ਨੂੰ ਇਟਲੀ ਤੋਂ ਉਨ੍ਹਾਂ ਦੀ ਕੁੜੀ ਦੇ ਗੁਆਂਢ ਤੋਂ ਫੋਨ ਆਇਆ ਕਿ ਉਨ੍ਹਾਂ ਦੀ ਕੁੜੀ ਪ੍ਰਿਆ ਪਵਾਰ ਨੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੁੜੀ ਕਦੇ ਵੀ ਅਜਿਹਾ ਕਦਮ ਨਹੀਂ ਚੁੱਕ ਸਕਦੀ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਉਨ੍ਹਾਂ ਦੀ ਕੁੜੀ ਦਾ ਹੋਇਆ ਹੈ ਜਾਂ ਕਿਸੇ ਨੇ ਖ਼ੁਦਕੁਸ਼ੀ ਲਈ ਮਜਬੂਰ ਕੀਤਾ ਹੈ। ਉਨ੍ਹਾਂ ਭਾਰਤ ਸਰਕਾਰ ਅਤੇ ਇਟਲੀ ਦੀ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਸ਼ੱਕੀ ਹਾਲਾਤ ਵਿਚ ਮੇਰੀ ਕੁੜੀ ਪ੍ਰਿਆ ਪਵਾਰ ਦੀ ਹੋਈ ਮੌਤ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚ ਨੂੰ ਸਾਹਮਣੇ ਲਿਆਂਦਾ ਜਾਵੇ ਅਤੇ ਸਾਨੂੰ ਇਨਸਾਫ਼ ਦਿਵਾਇਆ ਜਾਵੇ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, PAP ਕੰਪਲੈਕਸ ਦੀਆਂ ਕੰਧਾਂ ’ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ, ਪੁਲਸ ਨੂੰ ਪਈਆਂ ਭਾਜੜਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News