ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਕੀਤਾ ਕਿਡਨੈਪ!
Thursday, Dec 11, 2025 - 06:23 PM (IST)
ਲੁਧਿਆਣਾ (ਗੌਤਮ): ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਡਨੈਪ ਕਰਨ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਨਾਬਾਲਗਾ ਦੇ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਨਾਬਾਲਗਾ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ 1 ਦਸੰਬਰ ਨੂੰ ਬਿਨਾ ਦੱਸੇ ਕਿਤੇ ਚਲੀ ਗਈ।
ਉਸ ਦੀ ਕਾਫ਼ੀ ਭਾਲ ਕੀਤੀ ਗਈ ਪਰ ਉਸ ਦਾ ਕੁਝ ਵੀ ਪਤਾ ਨਹੀਂ ਲੱਗਿਆ। ਹੁਣ ਉਸ ਨੂੰ ਸ਼ੱਕ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੀ ਧੀ ਨੂੰ ਆਪਣੇ ਨਿੱਜੀ ਸਵਾਰਥ ਲਈ ਨਾਜਾਇਜ਼ ਹਿਰਾਸਤ ਵਿਚ ਕਿਤੇ ਲੁਕਾ ਹੋਇਆ ਹੈ। ਸਬ-ਇੰਸਪੈਕਟਰ ਹਰਭਜਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਮੁਲਜ਼ਮ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।
