ਦੁਕਾਨ ਤੋਂ ਦੁੱਧ ਲੈਣ ਗਈ ਬੱਚੀ ਹੋਈ ਅਗਵਾ! ਮਾਂ ਨੇ ਨੌਜਵਾਨ ''ਤੇ ਲਾਏ ਦੋਸ਼
Sunday, Jul 27, 2025 - 06:28 PM (IST)

ਲੁਧਿਆਣਾ (ਰਾਜ): ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਅਗਵਾ ਕਰਨ ਦੇ ਦੋਸ਼ ਹੇਠ ਥਾਣਾ ਟਿੱਬਾ ਦੀ ਪੁਲਸ ਨੇ ਨਿਊ ਪੁਨੀਤ ਨਗਰ ਦੇ ਰਹਿਣ ਵਾਲੇ ਸੰਦੀਪ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ 15 ਸਾਲ ਦੀ ਹੈ, ਜੋ ਦੁਕਾਨ ਤੋਂ ਦੁੱਧ ਲੈਣ ਲਈ ਘਰੋਂ ਨਿਕਲੀ ਸੀ, ਪਰ ਉਹ ਵਾਪਸ ਘਰ ਨਹੀਂ ਪਰਤੀ। ਉਨ੍ਹਾਂ ਨੇ ਕਾਫ਼ੀ ਭਾਲ ਕੀਤੀ ਪਰ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ। ਬਾਅਦ ਵਿਚ ਪਤਾ ਲੱਗਿਆ ਕਿ ਮੁਲਜ਼ਮ ਸੰਦੀਪ ਉਸ ਦੀ ਨਾਬਾਲਗ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲੈ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8