ਲੁਧਿਆਣਾ ਦੀ ਕੁੜੀ ਨੂੰ ਚੰਡੀਗੜ੍ਹ ਲਿਜਾ ਕੇ ਕੀਤਾ ਜਬਰ-ਜ਼ਿਨਾਹ
Tuesday, Oct 07, 2025 - 12:59 PM (IST)

ਲੁਧਿਆਣਾ (ਰਾਜ): ਫੋਕਲ ਪੁਆਇੰਟ ਪੁਲਸ ਨੇ ਕਰਨ ਸਿੰਘ ਚੌਹਾਨ ਵਿਰੁੱਧ ਇਕ ਲੜਕੀ ਨੂੰ ਚੰਡੀਗੜ੍ਹ ਦੇ ਇਕ ਹੋਟਲ ’ਚ ਲਿਜਾ ਕੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਪੁਲਸ ਅਜੇ ਵੀ ਮੁਲਜ਼ਮ ਦੀ ਭਾਲ ਕਰ ਰਹੀ ਹੈ। ਪੀੜਤ ਲੜਕੀ ਨੇ ਪੁਲਸ ਨੂੰ ਦੱਸਿਆ ਕਿ ਉਹ ਲਕਸ਼ਮਣ ਨਗਰ ਦੀ ਰਹਿਣ ਵਾਲੀ ਹੈ, ਜਦੋਂ ਕਿ ਮੁਲਜ਼ਮ ਕਰਨ ਸਿੰਘ ਮੁੰਡੀਆਂ ਖੁਰਦ ਦਾ ਰਹਿਣ ਵਾਲਾ ਹੈ। ਮੁਲਜ਼ਮ ਨੇ ਉਸ ਨੂੰ ਵਿਆਹ ਦਾ ਵਾਅਦਾ ਕਰ ਕੇ ਗੱਲਾਂ ’ਚ ਲਗਾ ਕੇ ਚੰਡੀਗੜ੍ਹ ਦੇ ਇਕ ਹੋਟਲ ’ਚ ਲੈ ਗਿਆ, ਜਿਥੇ ਉਸ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਉਸ ਨੇ ਕਈ ਵਾਰ ਅਜਿਹਾ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੁਲਸ ਵੱਲੋਂ ਐਨਕਾਊਂਟਰ ਕੀਤੇ ਵਿੱਕੀ ਨਿਹੰਗ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸੇ
ਜਦੋਂ ਵਿਆਹ ਦੀ ਗੱਲ ਆਈ ਤਾਂ ਮੁਲਜ਼ਮ ਨੇ ਸਾਫ਼ ਇਨਕਾਰ ਕਰ ਦਿੱਤਾ। ਉਸ ਨੇ ਚੰਡੀਗੜ੍ਹ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਚੰਡੀਗੜ੍ਹ ਪੁਲਸ ਨੇ ਜ਼ੀਰੋ ਨੰਬਰ ਐੱਫ. ਆਈ. ਆਰ. ਦਰਜ ਕਰ ਕੇ ਇਸ ਨੂੰ ਲੁਧਿਆਣਾ ਪੁਲਸ ਨੂੰ ਭੇਜ ਦਿੱਤਾ। ਪੁਲਸ ਅਧਿਕਾਰੀਆਂ ਨੇ ਫਿਰ ਕੇਸ ਫੋਕਲ ਪੁਆਇੰਟ ਪੁਲਸ ਸਟੇਸ਼ਨ ਭੇਜ ਦਿੱਤਾ ਹੈ। ਹੁਣ ਫੋਕਲ ਪੁਆਇੰਟ ਪੁਲਸ ਸਟੇਸ਼ਨ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8