ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਦੀ ਦੋ-ਟੁੱਕ, ਪੰਜਾਬ ’ਚ ਨਹੀਂ ਹੋਵੇਗੀ ਜੀ. ਐੱਮ. ਸਰ੍ਹੋਂ ਦੀ ਖੇਤੀ

Wednesday, Jan 18, 2023 - 01:46 AM (IST)

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੋ-ਟੁੱਕ ਸ਼ਬਦਾਂ ’ਚ ਸਪੱਸ਼ਟ ਕੀਤਾ ਹੈ ਕਿ ਪੰਜਾਬ ’ਚ ਜੈਨੇਟਿਕਲੀ ਮੋਡੀਫਾਈਡ (ਜੀ. ਐੱਮ.) ਸਰ੍ਹੋਂ ਦੀ ਖੇਤੀ ਨਹੀਂ ਹੋਣ ਦਿੱਤੀ ਜਾਵੇਗੀ। ਪੰਜਾਬ ਭਵਨ ਵਿਖੇ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ। ਇਹ ਸੂਬਾ ਸਰਕਾਰ ਦਾ ਅਧਿਕਾਰ ਖੇਤਰ ਹੈ ਕਿ ਸੂਬੇ ’ਚ ਕਿਸ ਤਰ੍ਹਾਂ ਦੀਆਂ ਫਸਲਾਂ ਦੀ ਬੀਜਾਈ ਕਰਨੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਕਿ ਪੰਜਾਬ ਦੀ ਧਰਤੀ ’ਤੇ ਜੀ. ਐੱਮ. ਸਰ੍ਹੋਂ ਦਾ ਉਤਪਾਦਨ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਹਵਸ ਦੇ ਭੁੱਖੇ ਭੇੜੀਏ ਨੇ ਹੈਵਾਨੀਅਤ ਦੀਆਂ ਟੱਪੀਆਂ ਹੱਦਾਂ, 4 ਸਾਲਾ ਮਾਸੂਮ ਨਾਲ ਕੀਤਾ ਜਬਰ-ਜ਼ਿਨਾਹ

ਉਨ੍ਹਾਂ ਸਾਬਕਾ ਸਰਕਾਰਾਂ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ਜੀ. ਐੱਮ. ਸਰ੍ਹੋਂ ਦੇ ਟ੍ਰਾਇਲ ਖੇਤੀ ਮਾਹਿਰਾਂ ਦੀ ਸਲਾਹ ਤੋਂ ਬਿਨਾਂ ਕੀਤੇ ਗਏ। ਪੰਜਾਬ ਦੇ ਕਿਸਾਨਾਂ ਨੂੰ ਵੀ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ। ਜੈਨੇਟਿਕਲੀ ਮੋਡੀਫਾਈਡ (ਜੀ. ਐੱਮ.) ਸਰ੍ਹੋਂ ਨੂੰ ਹਾਲ ਹੀ ਵਿਚ ਜੈਨੇਟਿਕ ਇੰਜੀਨੀਅਰਿੰਗ ਮੁਲਾਂਕਣ ਕਮੇਟੀ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ। 18 ਅਕਤੂਬਰ 2022 ਨੂੰ ਹੋਈ 147ਵੀਂ ਮੀਟਿੰਗ ’ਚ ਕਮੇਟੀ ਦੇ ਮੈਂਬਰਾਂ ਨੇ ਜੀ. ਐੱਮ. ਸਰ੍ਹੋਂ ਨੂੰ ਪ੍ਰਵਾਨਗੀ ਦਿੰਦੇ ਹੋਏ ਕੇਂਦਰ ਸਰਕਾਰ ਨੂੰ ਇਸ ਦੀ ਵਪਾਰਕ ਕਾਸ਼ਤ ਨੂੰ ਪ੍ਰਵਾਨਗੀ ਦੇਣ ਦੀ ਸਿਫ਼ਾਰਿਸ਼ ਕੀਤੀ ਸੀ। ਇਨ੍ਹਾਂ ਸਿਫ਼ਾਰਿਸ਼ਾਂ ਨੂੰ ਸਰਕਾਰ ਵੱਲੋਂ ਮਨਜ਼ੂਰੀ ਮਿਲਦਿਆਂ ਹੀ ਇਸ ਦਾ ਉਤਪਾਦਨ ਸੰਭਵ ਹੋ ਜਾਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਦੇਸ਼ ਦੇ ਕਈ ਹਿੱਸਿਆਂ ’ਚ ਇਸ ਦਾ ਵਿਰੋਧ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਸਸਕਾਰ ’ਤੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਜੀਜੇ-ਸਾਲੇ ਦੀ ਦਰਦਨਾਕ ਮੌਤ

ਪੰਜਾਬ ’ਚ ਵੀ ਕੁਝ ਜਥੇਬੰਦੀਆਂ ਜੀ. ਐੱਮ. ਸਰ੍ਹੋਂ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੀ. ਐੱਮ. ਸਰ੍ਹੋਂ ’ਤੇ ਵਿਚਾਰ ਚਰਚਾ ਵੀ ਕੀਤੀ ਸੀ, ਜਿਸ ’ਚ ਖੇਤੀ ਮਾਹਿਰਾਂ ਸਮੇਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਸੀ। ਚਰਚਾ ਦੌਰਾਨ ਜੀ. ਐੱਮ. ਸਰ੍ਹੋਂ ’ਤੇ ਮਿਲੀਆਂ-ਜੁਲੀਆਂ ਪ੍ਰਤੀਕਿਰਿਆਵਾਂ ਸਾਹਮਣੇ ਆਈਆਂ। ਇਸ ਦੌਰਾਨ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੁਣ ਸਪੱਸ਼ਟ ਕੀਤਾ ਹੈ ਕਿ ਪੰਜਾਬ ’ਚ ਜੀ. ਐੱਮ. ਸਰ੍ਹੋਂ ਦੀ ਖੇਤੀ ਨਹੀਂ ਹੋਣ ਦਿੱਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਜੇਲ੍ਹ ’ਚ ਡਿਊਟੀ ’ਤੇ ਤਾਇਨਾਤ ਪੁਲਸ ਕਰਮਚਾਰੀ ਦੀ ਗੋਲ਼ੀ ਲੱਗਣ ਨਾਲ ਮੌਤ


Manoj

Content Editor

Related News