ਪੰਜਾਬ ਦੇ ਰਾਜਪਾਲ ਨੇ ਜਸਟਿਸ ਮਹਿਤਾਬ ਗਿੱਲ ਤੇ ਅਮਰਪ੍ਰਤਾਪ ਸੇਖੋਂ ਨੂੰ ਸਹੁੰ ਚੁਕਾਈ

Thursday, Apr 08, 2021 - 08:26 AM (IST)

ਪੰਜਾਬ ਦੇ ਰਾਜਪਾਲ ਨੇ ਜਸਟਿਸ ਮਹਿਤਾਬ ਗਿੱਲ ਤੇ ਅਮਰਪ੍ਰਤਾਪ ਸੇਖੋਂ ਨੂੰ ਸਹੁੰ ਚੁਕਾਈ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ਰਾਜ ਭਵਨ ਵਿਖੇ ਆਯੋਜਿਤ ਇੱਕ ਵਰਚੁਅਲ ਸਮਾਰੋਹ ਵਿਚ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਨੂੰ ਮੁੱਖ ਵਿਜੀਲੈਂਸ ਕਮਿਸ਼ਨਰ ਅਤੇ ਅਮਰਪ੍ਰਤਾਪ ਸਿੰਘ ਸੇਖੋਂ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਵਜੋਂ ਸਹੁੰ ਚੁਕਾਈ। ਇਸ ਤੋਂ ਪਹਿਲਾਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਆਪਣੇ ਦਫ਼ਤਰ ਤੋਂ ਰਾਜਪਾਲ ਤੋਂ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਦੀ ਮਨਜ਼ੂਰੀ ਮੰਗੀ।

ਇਸ ਮੌਕੇ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦੇ ਮੁਖੀ ਵਜੋਂ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਦੇ ਨਾਮ ਦੀ ਸਿਫਾਰਿਸ਼ ਕੀਤੀ। ਸਪੀਕਰ ਰਾਣਾ ਕੇ. ਪੀ. ਸਿੰਘ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਚੋਣ ਕਮੇਟੀ ਨੇ ਜਸਟਿਸ ਗਿੱਲ ਦੇ ਨਾਮ ਨੂੰ ਮਨਜ਼ੂਰੀ ਦਿੱਤੀ।

ਅਮਰਪ੍ਰਤਾਪ ਸਿੰਘ ਸੇਖੋਂ ਪ੍ਰਨੀਤ ਕੌਰ ਦੇ ਓ. ਐਸ. ਡੀ. ਵਜੋਂ ਸੇਵਾ ਨਿਭਾ ਚੁੱਕੇ ਹਨ. ਜਦੋਂ ਉਹ (ਪ੍ਰਨੀਤ ਕੌਰ) ਕੇਂਦਰੀ ਵਿਦੇਸ਼ ਰਾਜ ਮੰਤਰੀ ਸਨ। ਪਿਛਲੇ ਚਾਰ ਸਾਲ ਤੋਂ ਸੇਖੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐਸ. ਡੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ।


author

Babita

Content Editor

Related News