ਪੰਜਾਬ ਸਰਕਾਰ ਸਿਰਸਾ ਮੁਖੀ ਨੂੰ ਬਚਾ ਕੇ ਆਪਣਾ ਰਾਜਸੀ ਮਨੋਰਥ ਹੱਲ ਕਰਨਾ ਚਾਹੁੰਦੀ ਐ : ਬੀਬੀ ਜਗੀਰ ਕੌਰ

Thursday, Jul 15, 2021 - 10:24 AM (IST)

ਪੰਜਾਬ ਸਰਕਾਰ ਸਿਰਸਾ ਮੁਖੀ ਨੂੰ ਬਚਾ ਕੇ ਆਪਣਾ ਰਾਜਸੀ ਮਨੋਰਥ ਹੱਲ ਕਰਨਾ ਚਾਹੁੰਦੀ ਐ : ਬੀਬੀ ਜਗੀਰ ਕੌਰ

ਅੰਮ੍ਰਿਤਸਰ (ਦੀਪਕ) - ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਦਰਜ 128 ਨੰਬਰ ਐੱਫ. ਆਈ. ਆਰ. ਦੇ ਪੇਸ਼ ਕੀਤੇ ਚਲਾਨ ਵਿਚੋਂ ਅਖੌਤੀ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂ ਬਾਹਰ ਕਰਨ ਦੀ ਸ਼੍ਰੋਮਣੀ ਕਮੇਟੀ ਨੇ ਸ਼ਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੌਦਾ ਸਾਧ ਨੂੰ ਬਚਾ ਕੇ ਆਪਣਾ ਰਾਜਸੀ ਮਨੋਰਥ ਸਿੱਧ ਕਰਨਾ ਕਰਨਾ ਚਾਹੁੰਦੀ ਹੈ ਅਤੇ 2022 ਦੀਆਂ ਚੋਣਾਂ ਵਿੱਚ ਉਸ ਦੀ ਹਮਦਰਦੀ ਲੈਣਾ ਚਾਹੁੰਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਦੁਬਈ ’ਚ ਰਹਿੰਦੇ ਪ੍ਰੇਮੀ ਦੀ ਬੇਵਫ਼ਾਈ ਤੋਂ ਦੁਖੀ ਪ੍ਰੇਮਿਕਾ ਨੇ ਲਿਆ ਫਾਹਾ, ਵੀਡੀਓ ਰਾਹੀਂ ਕਰਦਾ ਸੀ ਤੰਗ (ਵੀਡੀਓ)

ਉਨ੍ਹਾਂ ਕਿਹਾ ਕਿ ਕੇਸ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਇਹ ਗੱਲ ਆਖ ਰਹੇ ਹਨ ਕਿ ਉਨ੍ਹਾਂ ਨੇ ਪਿਤਾ ਜੀ (ਭਾਵ ਰਾਮ ਰਹੀਮ) ਦੇ ਕਹਿਣ ’ਤੇ ਅਜਿਹਾ ਕੀਤਾ ਸੀ ਪਰ ਦੁੱਖ ਦੀ ਗੱਲ ਹੈ ਕਿ ਅੱਜ ਸੌਦਾ ਸਾਧ ਨੂੰ ਬਚਾਉਣ ਦੀ ਕੋਸ਼ਿਸ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸੌਦਾ ਸਾਧ ਦਾ ਨਾਂ ਮੁੜ ਕੇਸ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਪੰਥ ਨੂੰ ਸਖ਼ਤ ਫ਼ੈਸਲਾ ਲੈਣ ਲਈ ਮਜਬੂਰ ਹੋਣਾ ਪਵੇਗਾ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ


author

rajwinder kaur

Content Editor

Related News