ਪੰਜਾਬ ਸਰਕਾਰ ਤੋਂ ਖਫਾ ਮੁਲਾਜ਼ਮ ਚੋਣਾਂ ''ਚ ਬਣ ਸਕਦੇ ਨੇ ਅੜਿੱਕਾ
Friday, Apr 12, 2019 - 10:11 AM (IST)

ਚੰਡੀਗੜ੍ਹ : ਇਕ ਪਾਸੇ ਜਿਥੇ ਚੋਣਾਂ ਦਾ ਮਾਹੌਲ ਪੂਰਾ ਗਰਮਾਇਆ ਹੋਇਆ ਹੈ ਅਤੇ ਸਿਆਸੀ ਪਾਰਟੀਆ ਆਪਣੀ ਜਿੱਤ ਯਕੀਨੀ ਬਣਾਉਣ ਲਈ ਆਪੋ-ਆਪਣੀ ਵਾਹ ਲਾ ਰਹੀਆਂ ਹਨ, ਉੱਥੇਦੂਜੇ ਪਾਸੇ ਪੰਜਾਬ ਦੇ ਮੁਲਾਜ਼ਮ, ਜੋ ਕਿ ਲੰਬੇ ਸਮੇਂ ਤੋਂ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹਨ, ਉਨ੍ਹਾਂ ਨੇ ਸਘੰਰਸ਼ ਨੂੰ ਮਘਾਉਣ ਦੀ ਪੂਰੀ ਤਿਆਰੀ ਕਰ ਲਈ ਹੈ। ਪਿਛਲੀਆਂ ਕਈ ਚੋਣਾਂ ਦੌਰਾਨਸੂਬੇ ਦਾ ਮਾਹੌਲ ਅਜਿਹਾ ਬਣਿਆ ਹੈ ਕਿ ਜਦੋਂ ਸਰਕਾਰਾਂ ਨੇ ਮੁਲਾਜ਼ਮਾਂ ਨੂੰ ਅਣਗੌਲਿਆਂ ਕੀਤਾ ਹੈ ਤਾਂ ਮੁਲਾਜ਼ਮਾਂ ਵੱਲੋਂ ਚੋਣ ਡਿਊਟੀਆ ਦਾ ਬਾਈਕਾਟ ਕੀਤਾ ਗਿਆ ਸੀ।
ਬੀਤੀ 9 ਅਪ੍ਰੈਲ ਨੁੰ ਮੁਲਾਜ਼ਮਾਂ ਦੇ ਵਫਦ ਵੱਲੋਂ ਮੁੱਖ ਚੋਣ ਅਫਸਰ ਐਸ ਕਰੂਣਾ ਰਾਜੂ ਨੂੰ ਮਿਲਿਆ ਗਿਆ ਅਤੇ ਉਨ੍ਹਾਂ ਨੂੰ ਸੂਬੇ ਦੇ ਮੁਲਾਜ਼ਮਾਂ ਦੇ ਮੌਜੂਦਾ ਹਲਾਤਾਂ ਤੋਂ ਜਾਣੂੰ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਜੇਕਰ ਸੂਬਾ ਸਰਕਾਰ ਮੁਲਾਜ਼ਮਾਂ ਦੀਆ ਮੰਗਾਂ ਵੱਲ ਧਿਆਨ ਨਹੀ ਦਿੰਦੀ ਹੈ ਤਾਂ 1 ਮਈ ਤੋਂ ਸ਼ੁਰੂ ਹੋਣ ਵਾਲੇ ਮਰਨ ਵਰਤ ਦੌਰਾਨ ਜੇਕਰ ਕੋਈ ਵੀ ਅਣਸੁਖਾਵੇਂ ਹਾਲਾਤ ਪੈਦਾ ਹੁੰਦੇ ਹਨ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਚੋਣ ਡਿਊਟੀਆਂ ਦਾ ਬਾਈਕਾਟ ਕਰਨ ਨੂੰ ਮਜ਼ਬੂਰ ਹੋਣਗੇ।