ਨਾਜਾਇਜ਼ ਕਬਜ਼ਿਆਂ ''ਤੇ ਪੰਜਾਬ ਸਰਕਾਰ ਦੀ ਕਾਰਵਾਈ, ਜਲੰਧਰ ਦੇ ਇਕ ਸਾਬਕਾ ਅਧਿਕਾਰੀ ਨੂੰ ਲਿਆ ਨਿਸ਼ਾਨਾ ''ਤੇ
Friday, May 06, 2022 - 01:38 AM (IST)
ਜਲੰਧਰ (ਸੁਨੀਲ ਮਹਾਜਨ) : ਪੰਜਾਬ ਸਰਕਾਰ ਨੇ ਸੂਬੇ 'ਚ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਥੇ ਪਿੰਡਾਂ ਵਿੱਚ ਪੰਚਾਇਤੀ ਅਤੇ ਹੋਰ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਹਰ ਹਾਲ ਨਾਜਾਇਜ਼ ਕਬਜ਼ੇ ਛੁਡਵਾਏ ਜਾਣਗੇ, ਭਾਵੇਂ ਇਨ੍ਹਾਂ ਜ਼ਮੀਨਾਂ ’ਤੇ ਗਲਤ ਢੰਗ ਨਾਲ ਕਾਬਜ਼ ਲੋਕ ਕਿੰਨੇ ਵੀ ਰਸੂਖਦਾਰ ਕਿਉਂ ਨਾ ਹੋਣ।
ਇਹ ਵੀ ਪੜ੍ਹੋ : ਮਾਨ ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ ਰਾਜਾ ਵੜਿੰਗ ਨੇ ਦਿੱਤਾ ਇਹ ਬਿਆਨ
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਜਲੰਧਰ 'ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ। ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਤਹਿਤ ਮੰਤਰੀ ਧਾਲੀਵਾਲ ਨੇ ਅੱਜ ਜਲੰਧਰ ਵਿੱਚ ਕਰੀਬ 22 ਏਕੜ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰਨ ਵਾਲੇ ਸਾਬਕਾ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਅੱਜ ਭੋਗਪੁਰ ਨੇੜੇ ਪਿੰਡ ਬੁੱਲੋਵਾਲ ਵਿਖੇ ਸਾਬਕਾ ਡੀ. ਸੀ. ਤੋਂ 22 ਏਕੜ ਜ਼ਮੀਨ ਦਾ ਕਬਜ਼ਾ ਛੁਡਵਾਇਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਦਿੱਲੀ ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਪੁੱਤਰਾਂ ਦੀ ਕਰੀਬ 20 ਏਕੜ ਪੰਚਾਇਤੀ ਜ਼ਮੀਨ 'ਤੇ ਵੀ ਕਾਰਵਾਈ ਕਰਨ ਦੀ ਯੋਜਨਾ ਹੈ।
ਇਹ ਵੀ ਪੜ੍ਹੋ : ਪੰਥਕ ਮੰਗਾਂ ਨੂੰ ਲੈ ਕੇ ਟਾਵਰ 'ਤੇ ਚੜ੍ਹੇ ਭਾਈ ਬਲਵਿੰਦਰ ਸਿੰਘ ਨੂੰ ਪੁਲਸ ਪ੍ਰਸ਼ਾਸਨ ਨੇ ਹੇਠਾਂ ਉਤਾਰਿਆ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ