ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰੋਗਰਾਮ ਰੱਦ, ਸੂਬੇ ਦੀਆਂ ਵਧਾਈ ਗਈ ਸੁਰੱਖਿਆ

Wednesday, May 07, 2025 - 06:44 PM (IST)

ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰੋਗਰਾਮ ਰੱਦ, ਸੂਬੇ ਦੀਆਂ ਵਧਾਈ ਗਈ ਸੁਰੱਖਿਆ

ਚੰਡੀਗੜ੍ਹ : ਭਾਰਤ ਨੇ ਆਪਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਵਿਚ ਏਅਰ ਸਟ੍ਰਾਈਕ ਕਰਕੇ 9 ਅੱਤਵਾਦੀ ਅੱਡਿਆਂ ਨੂੰ ਤਹਿਸ-ਨਹਿਸ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਭਾਰਤ ਦੀ ਇਸ ਕਾਰਵਾਈ ਦੌਰਾਨ 100 ਦੇ ਕਰੀਬ ਅੱਤਵਾਦੀ ਮਾਰੇ ਗਏ ਹਨ। ਭਾਰਤ ਦੀ ਇਸ ਕਾਰਵਾਈ ਤੋਂ ਬਾਅਦ ਬਣੇ ਜੰਗ ਦੇ ਹਾਲਾਤ ਦਰਮਿਆਨ ਪੰਜਾਬ ਅਤੇ ਹਰਿਆਣਾ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਸ਼ੁਰੂ ਕੀਤਾ ਪਲਾਇਨ, ਸੁਰੱਖਿਅਤ ਥਾਵਾਂ 'ਤੇ ਜਾਣ ਲੱਗੇ

ਇਸ ਦੇ ਚੱਲਦੇ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿਚ ਅਗਲੇ ਹੁਕਮਾਂ ਤਕ ਸਕੂਲ ਬੰਦ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜੀਰੀਵਾਲ ਨੇ ਅੱਜ ਪੰਜਾਬ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਮੁੱਖ ਮੰਤਰੀ ਵੱਲੋਂ ਅੱਜ ਜਲੰਧਰ ਵਿਚ ਰੱਖਿਆ ਪ੍ਰੋਗਰਾਮ ਵੀ ਟਾਲ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਹੋਣ ਵਾਲੀ ਮੌਕ ਡਰਿੱਲ ਸਬੰਧੀ ਐਡਵਾਈਜ਼ਰੀ ਜਾਰੀ

ਅੰਮ੍ਰਿਤਸਰ ਏਅਰਪੋਰਟ ਬੰਦ, ਸਾਰੀਆਂ ਉਡਾਣਾਂ ਰੱਦ

ਅਹਿਤਿਆਤ ਵਜੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਨੂੰ ਸਵੇਰੇ 10 ਵਜੇ ਤਕ ਬੰਦ ਕਰ ਦਿੱਤਾ ਗਿਆ ਹੈ। ਇਸ ਮਗਰੋਂ ਇਹ ਸਮਾਂ ਹੋਰ ਵਧਾਇਆ ਜਾ ਸਕਦਾ ਹੈ। ਫ਼ਿਲਹਾਲ 10 ਵਜੇ ਤਕ ਦੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਯਾਤਰੀਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਹਵਾਈ ਅੱਡੇ ਵੱਲ ਆਉਣ ਤੋਂ ਪਹਿਲਾਂ ਆਪਣੀ ਫ਼ਲਾਈਟ ਦੀ ਸਥਿਤੀ ਦੀ ਪੁਸ਼ਟੀ ਕਰ ਲੈਣ। ਇਸ ਸੰਬਧੀ ਜਾਣਕਾਰੀ ਦਿੰਦਿਆ ਅੰਮ੍ਰਿਤਸਰ ਪੁਲਸ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਤਕਰੀਬਨ ਸਾਰਾ ਕੁਝ ਬੰਦ ਕਰਦਿਆਂ 22 ਫਲਾਇਟ ਕੈਂਸਲ ਕੀਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਯਾਤਰੀਆਂ ਨੂੰ ਮੈਸੇਜ ਅਤੇ ਕਾਲ ਰਾਹੀਂ ਦੇ ਦਿੱਤੀ ਗਈ ਹੈ। ਅਗਲੀ ਸੂਚਨਾ ਮਿਲਣ ਤਕ ਫਿਲਹਾਲ ਸਾਰੀਆਂ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਪੰਜਾਬ ਵਿਚ ਬਲੈਕ ਆਊਟ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਜ਼ਿਲ੍ਹਿਆਂ 'ਚ ਵੱਜੇਗਾ ਖ਼ਤਰੇ ਦਾ ਸਾਇਰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News